Site icon TheUnmute.com

PSPCL ਦੇ ਨਵ-ਨਿਯੁਕਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

PSPCL

ਚੰਡੀਗੜ੍ਹ, 26 ਨਵੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਬੀਤੇ ਦਿਨ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ (PSPCL) ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਦੀ ‘ਆਪ’ ਸਰਕਾਰ ਦੀ ਸ਼ਲਾਘਾ ਕੀਤੀ ਹੈ ।

ਇਸ ਸਮਾਗਮ ‘ਚ ਦਸੂਹਾ ਦੀ ਗਗਨਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋ ਸਾਲਾਂ ‘ਚ ਇਹ ਉਨ੍ਹਾਂ ਦਾ ਦੂਜਾ ਨਿਯੁਕਤੀ ਪੱਤਰ ਹੈ | ਉਨ੍ਹਾਂ ਕਿਹਾ ਕਿ ਇਹ ਮੌਜੂਦਾ ਸਰਕਾਰ ਦੀ ਬਦੌਲਤ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਰੁਜ਼ਗਾਰ ਮੁਹੱਈਆ ਕਰਵਾ ਕੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਅੰਮ੍ਰਿਤਸਰ ਦੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਬਹੁਤ ਹੀ ਸਾਧਾਰਨ ਪਰਿਵਾਰ ਵਿੱਚੋਂ ਹੈ ਅਤੇ ਪਹਿਲੀ ਵਾਰ ਉਸ ਦੇ ਪੂਰੇ ਪਰਿਵਾਰ ਵਿੱਚੋਂ ਕਿਸੇ ਨੂੰ ਸਰਕਾਰੀ ਨੌਕਰੀ ਮਿਲੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੂਰੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਕੇ ਨਵਾਂ ਮਾਪਦੰਡ ਤੈਅ ਕੀਤਾ ਗਿਆ ਹੈ।

ਬਠਿੰਡਾ ਦੀ ਰੁਜਲ ਰਾਣੀ ਨੇ ਵੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਫਰੀਦਕੋਟ ਦੇ ਪਰਵਿੰਦਰ ਸਿੰਘ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਉਹ ਮੁੱਖ ਮੰਤਰੀ ਦੇ ਧੰਨਵਾਦੀ ਹਨ।

ਸੰਗਰੂਰ ਦੀ ਸੁਖਚੈਨ ਕੌਰ ਨੇ ਵੀ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਨੌਜਵਾਨਾਂ ਲਈ ਉਮੀਦ ਦੀ ਕਿਰਨ ਬਣਨ ਲਈ ਮੁੱਖ ਮੰਤਰੀ ਮਾਨ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਹੋਰ ਕਿਸੇ ਵੀ ਸਰਕਾਰ ਨੇ ਇਸ ਦਿਸ਼ਾ ਵੱਲ ਕੋਈ ਧਿਆਨ ਨਹੀਂ ਦਿੱਤਾ।

ਸੰਗਰੂਰ ਦੀ ਜਸਪ੍ਰੀਤ ਕੌਰ ਨੇ ਵੀ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕੀਤੀ। ਉਸ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਨੌਕਰੀ ਲਈ ਯਤਨਸ਼ੀਲ ਸੀ ਅਤੇ ਉਸ ਦਾ ਪਰਿਵਾਰ ਮੁੱਖ ਮੰਤਰੀ ਦਾ ਧੰਨਵਾਦੀ ਹੈ।

ਸੰਗਰੂਰ ਦੇ ਰਹਿਣ ਵਾਲੇ ਰਾਹੁਲ ਸ਼ਰਮਾ ਨੇ ਦੱਸਿਆ ਕਿ ਉਹ ਇਟਲੀ ਤੋਂ ਵਾਪਸ ਆ ਕੇ ਨੌਕਰੀ ਜੁਆਇਨ ਕਰ ਗਿਆ ਹੈ ਅਤੇ ਨਿਯੁਕਤੀ ਪੱਤਰ ਮਿਲਣ ਤੋਂ ਬਾਅਦ ਘਰ ਪਰਤ ਜਾਵੇਗਾ। ਉਨ੍ਹਾਂ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

Exit mobile version