Sakshi Malik

ਧਰਨੇ ‘ਚੋਂ ਆਪਣਾ ਨਾਂ ਵਾਪਸ ਲੈਣ ਦੀ ਖ਼ਬਰ ਗਲਤ, ਇਨਸਾਫ਼ ਦੀ ਲੜਾਈ ‘ਚ ਕੋਈ ਵੀ ਪਿੱਛੇ ਨਹੀਂ ਹਟਿਆ: ਸਾਕਸ਼ੀ ਮਲਿਕ

ਚੰਡੀਗੜ੍ਹ, 05 ਜੂਨ 2023: ਓਲੰਪਿਕ ਤਮਗਾ ਜੇਤੂ ਸਾਕਸ਼ੀ ਮਲਿਕ (Sakshi Malik) ਨੇ ਸੋਮਵਾਰ 5 ਜੂਨ ਨੂੰ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਪੂਰੀ ਤਰ੍ਹਾਂ ਨਾਲ ਗਲਤ ਕਰਾਰ ਦਿੱਤਾ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਉਹ ਪਹਿਲਵਾਨਾਂ ਦੇ ਧਰਨੇ ਤੋਂ ਨਾਂ ਵਾਪਸ ਲੈ ਲਿਆ ਹੈ |

ਪਹਿਲਵਾਨ ਸਾਕਸ਼ੀ ਮਲਿਕ (Sakshi Malik) ਨੇ ਸਪੱਸ਼ਟ ਕੀਤਾ ਹੈ ਕਿ ਪ੍ਰਦਰਸ਼ਨਾਂ ਦੇ ਨਾਲ-ਨਾਲ ਉਹ ਰੇਲਵੇ ‘ਚ ਆਪਣੀ ਜ਼ਿੰਮੇਵਾਰੀ ਨਿਭਾਏਗੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਇਹ ਖ਼ਬਰ ਬਿਲਕੁਲ ਗਲਤ ਹੈ। ਇਨਸਾਫ਼ ਦੀ ਲੜਾਈ ਵਿੱਚ ਸਾਡੇ ਵਿੱਚੋਂ ਕੋਈ ਵੀ ਪਿੱਛੇ ਨਹੀਂ ਹਟਿਆ ਅਤੇ ਨਾ ਹੀ ਪਿੱਛੇ ਹਟਾਂਗਾ। ਅੰਦੋਲਨ ਦੇ ਨਾਲ-ਨਾਲ ਮੈਂ ਰੇਲਵੇ ਵਿੱਚ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹਾਂ। ਇਨਸਾਫ਼ ਮਿਲਣ ਤੱਕ ਸਾਡੀ ਲੜਾਈ ਜਾਰੀ ਰਹੇਗੀ। ਕਿਰਪਾ ਕਰਕੇ ਕੋਈ ਗਲਤ ਖ਼ਬਰ ਨਾ ਫੈਲਾਓ।”

ਮਿਲੀ ਜਾਣਕਾਰੀ ਅਨੁਸਾਰ ਬਜਰੰਗ ਪੂਨੀਆ ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਸ਼ਨੀਵਾਰ, 3 ਜੂਨ ਨੂੰ ਦੇਰ ਰਾਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਪ੍ਰਧਾਨ ਵਿਰੁੱਧ ਕੇਸ ਬਾਰੇ ਚਰਚਾ ਕੀਤੀ।

Scroll to Top