Ghanaur

NIA ਦੀ ਟੀਮ ਨੇ ਹਲਕਾ ਘਨੌਰ ਦੇ ਪਿੰਡ ਮੰਜੌਲੀ ਵਿਖੇ ਕੀਤੀ ਛਾਪੇਮਾਰੀ

ਪਟਿਆਲਾ 12 ਸਤੰਬਰ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੰਜਾਬ ਪੁਲਿਸ ਵੱਲੋਂ ਕਈ ਨਾਮੀ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ, ਉੱਥੇ ਹੀ ਹੁਣ ਗੈਂਗਸਟਰਾਂ ‘ਤੇ ਨੱਥ ਪਾਉਣ ਲਈ ਐੱਨ.ਆਈ.ਏ ਦੀ ਟੀਮ ਵੱਲੋਂ ਪੰਜਾਬ ਵਿੱਚ 25 ਦੇ ਕਰੀਬ ਅਲੱਗ ਅਲੱਗ ਥਾਵਾਂ ਤੇ ਛਾਪੇਮਾਰੀ ਕੀਤੀ|

ਇਸ ਦੇ ਚੱਲਦਿਆਂ ਐੱਨ.ਆਈ.ਏ ਦੀ ਟੀਮ ਵੱਲੋਂ ਪਟਿਆਲਾ ਦੇ ਹਲਕਾ ਘਨੌਰ (Ghanaur) ਦੇ ਪਿੰਡ ਮੰਜੌਲੀ ਕਲਾਂ ਵਿਖੇ ਛਾਪੇਮਾਰੀ ਕੀਤੀ ਗਈ ਜਿੱਥੇ ਵੱਡੀ ਗਿਣਤੀ ਵਿੱਚ ਪਹੁੰਚੀ ਟੀਮ ਦੇ ਮੈਂਬਰਾਂ ਨੇ ਕੈਮਰੇ ਅੱਗੇ ਕੁਝ ਵੀ ਕਹਿਣ ਤੋਂ ਸਾਫ਼ ਇਨਕਾਰ ਕਰ ਦਿੱਤਾ |ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਮੰਜੌਲੀ ਤੋਂ ਇਕ ਵਿਅਕਤੀ ਨੂੰ ਐੱਨ.ਆਈ.ਏ ਦੀ ਟੀਮ ਨੇ ਹਿਰਾਸਤ ਵਿੱਚ ਵੀ ਲਿਆ |

Scroll to Top