Site icon TheUnmute.com

ਪੰਜਾਬ ਪਹੁੰਚੀ NIA ਦੀ ਟੀਮ, ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲਿਆਂ ਦੀ ਕਰੇਗੀ ਜਾਂਚ

ਚੰਡੀਗੜ੍ਹ, 21 ਮਾਰਚ 2023: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਐਨਆਈਏ ਦੀਆਂ ਟੀਮਾਂ ਪਹੁੰਚ ਗਈਆਂ ਹਨ। ਇਹ ਟੀਮਾਂ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ ਅਤੇ ਜਲੰਧਰ ਪਹੁੰਚ ਚੁੱਕੀਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਵਿਦੇਸ਼ੀ ਫੰਡਿੰਗ ਅਤੇ ਆਈਐਸਆਈ ਦੇ ਸਬੰਧਾਂ ਦੀ ਜਾਂਚ ਕਰੇਗੀ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਵੱਖ-ਵੱਖ ਤਰੀਕਿਆਂ ਨਾਲ 35-40 ਕਰੋੜ ਰੁਪਏ ਭੇਜੇ ਗਏ ਸਨ।

ਇਸਦੇ ਨਾਲ ਐਨਆਈਏ ਹੀ ਗੈਰ-ਕਾਨੂੰਨੀ ਹਥਿਆਰਾਂ ਦੀ ਵੀ ਜਾਂਚ ਕਰੇਗੀ ਅਤੇ ਆਨੰਦਪੁਰ ਖ਼ਾਲਸਾ ਫੋਰਸ ਦੀ ਵੀ ਜਾਂਚ ਕੀਤੀ ਜਾਵੇਗੀ।। ਜਦੋਂਕਿ ਫਾਈਨਾਂਸਰ ਤੋਂ ਪੰਜਾਬੀ ਅਦਾਕਾਰ ਬਣੇ ਦਲਜੀਤ ਕਲਸੀ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।

Exit mobile version