ਸ੍ਰੀ ਮੁਕਤਸਰ ਸਾਹਿਬ 24 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਐੱਨ.ਆਰ.ਆਈ ਮਿਲਣੀ (NIR Milni) 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਰ ਨੇ ਦਿੱਤੀ ਹੈ।
ਉਨਾਂ ਨੇ ਆਖਿਆ ਹੈ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸਬੰਧ ਰੱਖਦੇ ਐੱਨ.ਆਰ.ਆਈ ਇਸ ਮਿਲਣੀ (NIR Milni) ਵਿੱਚ ਭਾਗ ਲੈ ਸਕਦੇ ਹਨ । ਇਹ ਮਿਲਣੀ ਐਸਬੀਐਸ ਕਾਲਜ, ਮੋਗਾ ਰੋਡ ਫਿਰੋਜਪੁਰ ਵਿਖੇ 27 ਫਰਵਰੀ ਨੂੰ ਹੋ ਰਹੀ ਹੈ ਜਿਸ ਵਿੱਚ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਸੁਣਨਗੇ।
ਉਹਨਾਂ ਕਿਹਾ ਕਿ ਜੇਕਰ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧ ਰੱਖਦੇ ਕਿਸੇ ਪ੍ਰਵਾਸੀ ਪੰਜਾਬੀ ਨੂੰ ਕੋਈ ਮੁਸ਼ਕਿਲਾਂ ਹੋਵੇ ਜਾਂ ਕੋਈ ਸੁਝਾਅ ਦੇਣਾ ਚਾਹੁੰਦਾ ਹੋਣ ਤਾਂ ਉਹ ਇਸ ਐਨਆਰਆਈ ਮਿਲਨੀ ਵਿੱਚ ਪਹੁੰਚ ਸਕਦੇ ਹਨ। ਉਹਨਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੂੰ ਇਸ ਮਿਲਨੀ ਵਿੱਚ ਪਹੁੰਚਣ ਦਾ ਹਾਰਦਿਕ ਸੱਦਾ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਹੈ।