July 3, 2024 9:00 am
ਸੜਕ ਹਾਦਸੇ

ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ, ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਪਰਤਿਆ ਸੀ ਵਾਪਸ

ਚੰਡੀਗੜ੍ਹ, 15 ਮਾਰਚ 2023: ਬੀਤੀ ਰਾਤ ਟਾਂਡਾ ਹੁਸ਼ਿਆਰਪੁਰ ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇਕ ਪ੍ਰਵਾਸੀ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਹੈ । ਹਾਦਸੇ ਦਾ ਸ਼ਿਕਾਰ ਹੋਏ ਮੌਤ ਦਾ ਸ਼ਿਕਾਰ ਹੋਏ ਪੰਜਾਬੀ ਨੌਜਵਾਨ ਪਛਾਣ ਗੁਲਸ਼ਨ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪੁਰਾਣਾ ਡਾਕਖਾਨਾ ਉੜਮੁੜ ਵਜੋਂ ਹੋਈ ਹੈ। ਮ੍ਰਿਤਕ ਗੁਲਸ਼ਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਆਸਟ੍ਰੇਲੀਆ ਦੇ ਪੀ.ਆਰ. ਸੀ ਅਤੇ ਗੁਲਸ਼ਨ ਕੁਝ ਦਿਨ ਪਹਿਲਾਂ ਹੀ ਭਾਰਤ ਆਇਆ ਸੀ।

ਟਾਂਡਾ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ 174 ਸੀ.ਆਰ.ਪੀ.ਸੀ. ਦੇ ਤਹਿਤ ਕਾਰਵਾਈ ਕੀਤੀ ਗਈ ਹੈ। ਐਸਐਚਓ ਮਦਨ ਸਿੰਘ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਗੁਲਸ਼ਨ ਦੇ ਪਿਤਾ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਲੜਕਾ ਆਪਣੀ ਕਾਰ ਵਿੱਚ ਹੁਸ਼ਿਆਰਪੁਰ ਜਾ ਰਿਹਾ ਸੀ, ਜਦੋਂ ਉਹ ਰਾਤ ਕਰੀਬ 9.30 ਵਜੇ ਪਿੰਡ ਹੰਬੜਾ ਵਿੱਚ ਬਾਬੇ ਦੇ ਢਾਬੇ ਕੋਲ ਪਹੁੰਚਿਆ ਤਾਂ ਅਚਾਨਕ ਇੱਕ ਅਵਾਰਾ ਗਾਂ ਉਸ ਦੀ ਕਾਰ ਅੱਗੇ ਆ ਗਈ। ਇਸ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਕਾਰ ਬੇਕਾਬੂ ਹੋ ਕੇ ਟਰੱਕ ਦੇ ਪਿਛਲੇ ਹਿੱਸੇ ਵਿੱਚ ਜਾ ਵੱਜੀ ਅਤੇ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ‘ਚ ਗੁਲਸ਼ਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।