E-KYC

ਮਾਪਿਆਂ ਦੇ ਇਕਲੌਤੇ ਪੁੱਤਰ ਦੀ ਕੈਨੇਡਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਮੌਤ

ਫਿਰੋਜ਼ਪੁਰ 31 ਅਗਸਤ 2022: ਫਿਰੋਜ਼ਪੁਰ ਦੇ ਪਿੰਡ ਲੋਹਗੜ੍ਹ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਜਿਥੋਂ ਦੇ ਇੱਕ ਨੌਜਵਾਨ ਸ਼ੁਭਦੀਪ ਦੀ ਕੈਨੇਡਾ (Canada) ਵਿੱਚ ਸੜਕ ਹਾਦਸੇ ਦੌਰਾਨ ਟਰਕ ਨੂੰ ਅੱਗ ਲੱਗਣ ਕਾਰਨ ਸ਼ੁਭਦੀਪ ਸਿੰਘ ਵਿੱਚ ਹੀ ਸੜ ਗਿਆ ਅਤੇ ਉਸਦੀ ਮੌਤ ਹੋ ਗਈ|

ਇਸ ਹਾਦਸੇ ‘ਚ ਉਸਦਾ ਸਾਥੀ ਗੰਭੀਰ ਜਖ਼ਮੀ ਹੋ ਗਿਆ ਅਤੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ੁਭਦੀਪ ਮਾਪਿਆਂ ਦਾ ਇਕਲੌਤਾ ਪੁੱਤ ਸੀ ਜੋ ਪਿਛਲੇ ਪੰਜ ਸਾਲਾਂ ਤੋਂ ਕਨੇਡਾ ਦੇ ਬਰੇਮਟਨ ਸ਼ਹਿਰ ਵਿੱਚ ਰਹਿ ਰਿਹਾ ਸੀ | ਸ਼ੁਭਦੀਪ ਸਿੰਘ ਨੂੰ ਡੇਢ ਮਹੀਨੇ ਪਹਿਲਾਂ ਹੀ ਪੀ.ਆਰ ਮਿਲੀ ਸੀ ਪਰ ਅਤੇ ਇਸ ਸਾਲ ਉਸਨੇ ਵਾਪਸ ਆਉਣਾ ਸੀ|

ਸ਼ੁਭਦੀਪ ਸਿੰਘ ਦਾ ਬੜੇ ਚਾਵਾਂ ਨਾਲ ਉਸਦਾ ਵਿਆਹ ਕਰਨਾ ਸੀ ਪਰ ਇਸ ਹਾਦਸੇ ਨੇ ਉਨ੍ਹਾਂ ਦੇ ਸਭ ਚਾਵਾਂ ਨੂੰ ਚਕਨਾਚੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਰੁਜ਼ਗਾਰ ਨਾ ਮਿਲਣ ਕਾਰਨ ਬੱਚੇ ਵਿਦੇਸ਼ਾਂ ਵਿੱਚ ਜਾ ਰਹੇ ਹਨ। ਅਗਰ ਸਰਕਾਰਾਂ ਬੱਚਿਆਂ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਦੇਵੇ ਤਾਂ ਬੱਚੇ ਬਾਹਰ ਨਾ ਜਾਣ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਦੂਜੇ ਪਾਸੇ ਇਸ ਘਟਨਾ ਨੂੰ ਲੈ ਕੇ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਹਨ | ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਮਾਹੌਲ ਹੀ ਐਵੇਂ ਦਾ ਸਿਰਜਿਆ ਹੋਇਆ ਸੀ ਕਿ ਰੁਜ਼ਗਾਰ ਨਾ ਮਿਲਣ ਕਾਰਨ ਨੌਜਵਾਨ ਵਿਦੇਸ਼ਾਂ ਵਿੱਚ ਗਏ ਹਨ। ਪਰ ਉਨ੍ਹਾਂ ਦੀ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਕਿਸੇ ਵੀ ਨੌਜਵਾਨ ਨੂੰ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ | ਉਨ੍ਹਾਂ ਕਿਹਾ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ

Scroll to Top