July 5, 2024 6:08 am
Punjab

ਪੰਜਾਬ ਦੇ ਸਾਰੇ ਸਰਕਾਰੀ, ਨਿੱਜੀ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਖੁਲ੍ਹਣ ਦਾ ਸਮਾਂ ਬਦਲਿਆ

ਚੰਡੀਗੜ੍ਹ 30 ਸਤੰਬਰ 2022: ਸੂਬੇ ਵਿਚ ਮੌਸਮ ਵਿਚ ਬਦਲਾਵ ਕਾਰਨ ਪੰਜਾਬ ਦੇ ਸਾਰੇ ਸਰਕਾਰੀ,ਨਿੱਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿਚ ਬਦਲਾਵ ਕੀਤਾ ਗਿਆ ਹੈ | ਭਲਕੇ ਯਾਨੀ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਖੁੱਲਣਗੇ ਅਤੇ ਛੁੱਟੀ ਦੁਪਹਿਰ 2:30 ਵਜੇ ਹੋਵੇਗੀ। ਇਸ ਦੇ ਨਾਲ ਹੀ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਤੋਂ ਖੁੱਲਣਗੇ ਅਤੇ ਦੁਪਹਿਰ 2:50 ਤੱਕ ਹੋਵੇਗਾ। ਨਵੰਬਰ ਮਹੀਨੇ ਵਿੱਚ ਇੱਕ ਵਾਰ ਫਿਰ ਤੋਂ ਸਕੂਲਾਂ ਦਾ ਸਮਾਂ ਬਦਲਿਆ ਜਾਵੇਗਾ |