ਵਿਰੋਧੀ ਧਿਰ ਨੇ ਮਹਿੰਗਾਈ ਤੇ ਜੀਐੱਸਟੀ ਮੁੱਦੇ ‘ਤੇ ਕੇਂਦਰ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

ਮਹਿੰਗਾਈ ਤੇ ਜੀਐੱਸਟੀ

ਚੰਡੀਗੜ੍ਹ 20 ਜੁਲਾਈ 2022: ਮੌਨਸੂਨ ਸੈਸ਼ਨ ਦੇ ਅੱਜ ਤੀਜੇ ਦਿਨ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਸੰਸਦ ਮੈਂਬਰਾਂ ਨੇ ਮੈਂਬਰ ਪਾਰਲੀਮੈਂਟ ਕੰਪਲੈਕਸ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ।ਇਸ ਦੌਰਾਨ ਦੇਸ਼ ‘ਚ ਵਧਦੀ ਮਹਿੰਗਾਈ ਅਤੇ ਜੀਐੱਸਟੀ ਦਰਾਂ ‘ਚ ਵਾਧੇ ਖਿਲਾਫ ਵਿਰੋਧੀ ਧਿਰ ਵਲੋਂ ਕੇਂਦਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ । ਇਸ ਵਿਰੋਧ ਪ੍ਰਦਰਸ਼ਨ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ, ਪਾਰਟੀ ਦੇ ਹੋਰ ਆਗੂਆਂ ਸਮੇਤ ਐਨਸੀਪੀ, ਡੀਐਮਕੇ ਅਤੇ ਕਈ ਹੋਰ ਆਗੂਆਂ ਨੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਵਿਰੋਧੀ ਧਿਰ ਦੇ ਨੇਤਾਵਾਂ ਨੇ ਆਟਾ, ਦਾਲਾਂ ਅਤੇ ਹੋਰ ਖਾਣ ਵਾਲੀਆਂ ਵਸਤਾਂ ਲਈ ਜੀਐਸਟੀ ਦਰਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ । ਉਨ੍ਹਾਂ ਦੋਸ਼ ਲਾਇਆ ਕਿ ਮਹਿੰਗਾਈ ਨੇ ਆਮ ਆਦਮੀ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਸੰਸਦ ਕੰਪਲੈਕਸ ‘ਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਅਧੀਰ ਰੰਜਨ ਚੌਧਰੀ ਅਤੇ ਹੋਰ ਮੌਜੂਦ ਸਨ। ਕਾਂਗਰਸ ਅਤੇ ਹੋਰ ਪਾਰਟੀਆਂ ਮਹਿੰਗਾਈ ਅਤੇ ਜੀਐੱਸਟੀ ਦਰਾਂ ਦੇ ਮੁੱਦੇ ‘ਤੇ ਸੰਸਦ ‘ਚ ਚਰਚਾ ਦੀ ਮੰਗ ਕਰ ਰਹੀਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।