Lok Sabha

ਵਿਰੋਧੀ ਧਿਰ ਦਾ ਸੰਸਦ ‘ਚ ਤੀਜੇ ਦਿਨ ਵੀ ਹੰਗਾਮਾ, ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਚੰਡੀਗੜ੍ਹ, 07 ਫਰਵਰੀ 2023: ਅਡਾਨੀ ਗਰੁੱਪ ‘ਤੇ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਪੈਦਾ ਹੋਏ ਹੰਗਾਮੇ ਨੇ ਸੰਸਦ ਦੀ ਕਾਰਵਾਈ ਲਗਾਤਾਰ ਤੀਜੇ ਦਿਨ ਵੀ ਨਹੀਂ ਚੱਲਣ ਦਿੱਤੀ। ਸੋਮਵਾਰ ਨੂੰ ਵੀ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਨੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਦੀ ਮੰਗ ਅਤੇ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਲੈ ਕੇ ਹੰਗਾਮਾ ਕੀਤਾ ਗਿਆ । ਅੱਜ ਵੀ ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਇਸ ਤੋਂ ਬਾਅਦ ਦੋਵਾਂ ਸਦਨਾਂ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ (Lok Sabha) ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ ।

ਅਡਾਨੀ ਮੁੱਦੇ ‘ਤੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਕਿਹਾ ਕਿ ਸਵਾਲ ਸਾਡੇ ਨਿਯੰਤਰਣ ਵਾਲੀ ਸੰਸਥਾ ਦੀ ਭਰੋਸੇਯੋਗਤਾ ‘ਤੇ ਹੈ, ਇਸ ਲਈ ਮੈਂ ਸੇਬੀ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਹਿੰਡਨਬਰਗ ਵੱਲੋਂ ਆਪਣੀ ਰਿਪੋਰਟ ‘ਚ ਲਗਾਏ ਗਏ ਦੋਸ਼ਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ | ਕੀ ਉਹ ਸੱਚੇ ਹਨ ਜਾਂ ਝੂਠੇ |

Scroll to Top