Site icon TheUnmute.com

ਗੋਲੀ ਚਲਾਉਣ ਦੇ ਹੁਕਮ ਐਸ.ਡੀ.ਐਮ ਵੱਲੋਂ ਦਿੱਤੇ ਗਏ ਸਨ: ਸੁਖਬੀਰ ਸਿੰਘ ਬਾਦਲ

ਪੰਜ ਪਿਆਰਿਆਂ

ਚੰਡੀਗੜ੍ਹ 25 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪ੍ਰੈਸ ਕਾਨਫਰੰਸ ਦੌਰਾਨ 2015 ਵਿੱਚ ਵਾਪਰੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐਸ ਆਈ ਟੀ ਵੱਲੋਂ ਤਲਬ ਕੀਤੇ ਜਾਣ ਦੀ ਖ਼ਬਰ ਨੂੰ ਲੈ ਕੇ ਕਿਹਾ ਕਿ ਗੋਲੀ ਚਲਾਉਣ ਦੇ ਹੁਕਮ ਐਸ ਡੀ ਐਮ ਵੱਲੋਂ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਤੋਂ ਡਰਨ ਦੀ ਲੋੜ ਨਹੀਂ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਬੇਅਦਬੀ ਕੇਸ ਵਿੱਚ ਚਲਾਨ ਪੇਸ਼ ਹੋ ਚੁੱਕਾ ਹੈ। ਇਸ ਕੇਸ ਵਿੱਚ ਸਾਨੂੰ ਨਹੀਂ ਬੁਲਾਇਆ ਗਿਆ ਸੀ ਅਤੇ ਨਾ ਹੀ ਕੋਈ ਸੰਮਨ ਜਾਰੀ ਹੋਇਆ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ 7 ਸਾਲ ਤੋਂ ਕਾਂਗਰਸ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਲੁੱਟ ਰਹੀ ਹੈ |

Exit mobile version