July 2, 2024 6:32 pm
Bathinda

ਬਠਿੰਡਾ ‘ਚ ਅੰਮ੍ਰਿਤਸਰੀ ਕੁਲਚਾ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 28 ਅਕਤੂਬਰ 2023: ਬਠਿੰਡਾ (Bathinda) ਦੇ ਸਭ ਤੋਂ ਜਿਆਦਾ ਭੀੜ ਭੜੱਕੇ ਵਾਲੇ ਇਲਾਕੇ ਮਾਲ ਰੋਡ ਤੇ ਅੱਜ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਦੌਰਾਨ ਇੱਕ ਰੈਸਟੋਰੈਂਟ ਦੇ ਬਾਹਰ ਬੈਠਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਇੱਕ ਪ੍ਰਾਈਵੇਟ ਹਸਪਤਾਲ ‘ਚ ਲਿਆਂਦਾ, ਇਸ ਦੌਰਾਨ ਉਕਤ ਵਿਅਕਤੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ | ਮ੍ਰਿਤਕ ਦੀ ਪਛਾਣ ਹਨੂੰਮਾਨ ਚੌਕ ਦੇ ਨਜਦੀਕ ਸਥਿਤ ਹਰਮਨ ਅੰਮ੍ਰਿਤਸਰੀ ਕੁਲਚਾ ਦੇ ਮਾਲਕ ਹਰਜਿੰਦਰ ਜੌਹਲ ਉਰਫ਼ ਮੇਲਾ ਵਜੋਂ ਹੋਈ ਹੈ |

ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਵੱਖ-ਵੱਖ ਟੀਮਾਂ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵੱਲੋਂ ਦੁਕਾਨਾਂ ਤੇ ਲੱਗੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਮੋਟਰਸਾਈਕਲ ਸਵਾਰਾਂ ਦਾ ਪਤਾ ਲਗਾਇਆ ਜਾ ਸਕੇ | ਵਾਰਦਾਤ ਪਿੱਛੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਇਸ ਵਾਰਦਾਤ ਦੀ ਗੁੱਥੀ ਸੁਲਝਾਉਣ ਵਿੱਚ ਲੱਗੀ ਹੈ |