July 4, 2024 11:03 pm
Lok Sabha

ਹੰਗਾਮੇ ਦੀ ਭੇਂਟ ਚੜੀ ਸੰਸਦ, ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

ਚੰਡੀਗੜ੍ਹ, 25 ਜੁਲਾਈ 2023: ਸੰਸਦ ਦੇ ਮਾਨਸੂਨ ਸੈਸ਼ਨ ‘ਚ ਮਣੀਪੁਰ ਮੁੱਦੇ ‘ਤੇ ਅੱਜ ਫਿਰ ਹੰਗਾਮਾ ਹੋਇਆ ਹੈ। ਸਰਕਾਰ ਦਾ ਕਹਿਣਾ ਹੈ ਕਿ ਮਣੀਪੁਰ ਹਿੰਸਾ ‘ਤੇ ਚਰਚਾ ਲਈ ਤਿਆਰ ਹੈ ਪਰ ਦੂਜੇ ਪਾਸੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਤੋਂ ਸੰਸਦ ‘ਚ ਬਿਆਨ ਦੇਣ ਦੀ ਮੰਗ ‘ਤੇ ਅੜੀ ਹੋਈ ਹੈ। ਇਸ ਦੇ ਨਾਲ ਹੀ ਸੰਸਦ ‘ਚ ਚੱਲ ਰਹੇ ਡੈੱਡਲਾਕ ਦੇ ਵਿਚਕਾਰ ਭਾਜਪਾ ਨੇ ਸੰਸਦੀ ਕਮੇਟੀ ਦੀ ਬੈਠਕ ਬੁਲਾਈ ਹੈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚੇ। ਹੰਗਾਮੇ ਦੇ ਚੱਲਦੇ ਲੋਕ ਸਭਾ (Lok Sabha) ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ |

ਰਾਜ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਹਾਲਾਂਕਿ ਕਾਰਵਾਈ ਸ਼ੁਰੂ ਹੁੰਦੇ ਹੀ ਸੰਸਦ ‘ਚ ਫਿਰ ਹੰਗਾਮਾ ਸ਼ੁਰੂ ਹੋ ਗਿਆ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਮਣੀਪੁਰ ਸੜ ਰਿਹਾ ਹੈ ਅਤੇ ਅਸੀਂ ਮਣੀਪੁਰ ‘ਤੇ ਬਿਆਨ ਦੇਣ ਲਈ ਪ੍ਰਧਾਨ ਮੰਤਰੀ ਨਾਲ ਗੱਲ ਕਰ ਰਹੇ ਹਾਂ ਪਰ ਉਹ ਈਸਟ ਇੰਡੀਆ ਕੰਪਨੀ ਦੀ ਗੱਲ ਕਰ ਰਹੇ ਹਨ |

ਵਿਰੋਧੀ ਧਿਰ ਦੇ ਹਮਲੇ ਦੇ ਤਹਿਤ, ਕੇਂਦਰ ਸਰਕਾਰ ਨੇ ਮੰਗ ਕੀਤੀ ਹੈ ਕਿ ਪੱਛਮੀ ਬੰਗਾਲ ਅਤੇ ਹੋਰ ਸੂਬਿਆਂ ਵਿੱਚ ਔਰਤਾਂ ਦੇ ਉਤਪੀੜਨ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਪੱਛਮੀ ਬੰਗਾਲ, ਰਾਜਸਥਾਨ ਅਤੇ ਛੱਤੀਸਗੜ੍ਹ ‘ਚ ਔਰਤਾਂ ਨਾਲ ਛੇੜਛਾੜ ਦੀਆਂ ਘਟਨਾਵਾਂ ‘ਤੇ ਵੀ ਚਰਚਾ ਹੋਣੀ ਚਾਹੀਦੀ ਹੈ। ਇਸਤੋਂ ਬਾਅਦ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।