ਪਿਛਲੀਆਂ ਸਰਕਾਰਾਂ ਵੇਲੇ ਪੰਜਾਬ ਦੇ ਲੋਕਾਂ ਨੂੰ ਤਹਿਸੀਲਾਂ-ਕਚਹਿਰੀਆਂ ਦੇ ਚੱਕਰ ਹਰ ਰੋਜ਼ ਕੱਢਣੇ ਪੈਂਦੇ ਸੀ, ਇੱਕ ਕੰਮ ਲਈ 10-10 ਚੱਕਰ ਲਗਦੇ ਸੀ ਤੇ ਕਈ ਵਾਰ ਫ਼ਿਰ ਵੀ ਕੰਮ ਨਹੀਂ ਸੀ ਹੁੰਦੇ, ਸਰਕਾਰ (Punjab government) ਬਣਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਵੱਲੋਂ ਇਹ ਸਮੱਸਿਆ ਮੁੱਖ ਮੰਤਰੀ ਭਗਵੰਤ ਮਾਨ ਕੋਲ ਰੱਖੀ ਜਾਂਦੀ ਰਹੀ |
ਸੱਤਾ ’ਚ ਆਉਂਦਿਆਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਵੇਂ ਆਮ ਲੋਕ ਸਵਿੱਗੀ, ਜ਼ੋਮੈਟੋ ਜਾਂ ਬਲੰਕਿੱਟ ਜਿਹੀਆਂ ‘ਡੋਰ ਸਟੈਪ ਡਿਲਵਰੀ’ ਐਪਸ ਰਾਹੀਂ ਆਪਣੇ ਘਰ ਤੱਕ ਖਾਣਾ ਜਾਂ ਹੋਰ ਘਰੇਲੂ ਵਰਤੋਂ ਦਾ ਸਮਾਨ ਮੰਗਵਾਉਂਦੇ ਹਨ, ਬਿਲਕੁਲ ਉਸੇ ਤਰ੍ਹਾਂ ਹੀ ਪੰਜਾਬ ਸਰਕਾਰ (Punjab government) ਨੇ ਪੰਜਾਬ ਵਾਸੀਆਂ ਨੂੰ ਘਰ ਬੈਠੇ ਹੀ 43 ਤਰ੍ਹਾਂ ਦੀਆਂ ਸੇਵਾਵਾਂ ਇੱਕ ਫ਼ੋਨ ‘ਤੇ ਪ੍ਰਦਾਨ ਕਰਨ ਦੀ ਸਹੂਲਤ ਦਿੱਤੀ ਹੈ|
ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਟੋਲ ਫ਼੍ਰੀ ਨੰਬਰ 1076 ਜਾਰੀ ਕੀਤਾ ਹੈ, ਉੱਥੇ 43 ਸੇਵਾਵਾਂ ‘ਚੋਂ ਕਿਸੇ ਇੱਕ ਦੀ ਚੋਣ ਕਰਕੇ ਉਸ ਲਈ ਸਮਾਂ-ਸਲਾਟ ਬੁੱਕ ਕੀਤਾ ਜਾ ਸਕਦਾ ਹੈ | ਇਸਦੇ ਨਾਲ ਹੀ ਲੋਕਾਂ ਨੂੰ ਸੇਵਾ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ, ਤੈਅ ਫੀਸਾਂ ਅਤੇ ਹੋਰਨਾਂ ਜ਼ਰੂਰਤਾਂ ਬਾਰੇ ਸੂਚਿਤ ਕੀਤਾ ਜਾਵੇਗਾ।
ਸਰਕਾਰੀ ਦਫ਼ਤਰਾਂ ’ਚ ਮਿਲਣ ਵਾਲੀਆਂ ਇਹ ਸੇਵਾਵਾਂ
ਜਨਮ/ਐਨ.ਏ.ਸੀ. ਸਰਟੀਫਿਕੇਟ
ਜਨਮ ਸਰਟੀਫਿਕੇਟ ‘ਚ ਨਾਮ ਜੋੜਨਾ
ਮੌਤ ਸਰਟੀਫਿਕੇਟ ਦੀਆਂ ਕਾਪੀਆਂ
ਜਨਮ ਸਰਟੀਫਿਕੇਟ ‘ਚ ਐਂਟਰੀ ‘ਚ ਸੋਧ
ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ
ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ,
ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ
ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ
ਮੌਤ ਦੇ ਸਰਟੀਫਿਕੇਟ (ਸਿਹਤ) ‘ਚ ਸੋਧ
ਆਮਦਨ ਦਾ ਸਰਟੀਫਿਕੇਟ
ਹਲਫ਼ੀਆ ਬਿਆਨ ਤਸਦੀਕ ਕਰਨਾ
ਮਾਲ ਰਿਕਾਰਡ ਦੀ ਜਾਂਚ
ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ)
ਭਾਰ-ਮੁਕਤ ਸਰਟੀਫਿਕੇਟ
ਗਿਰਵੀਨਾਮੇ ਦੀ ਇਕੁਇਟੀ ਐਂਟਰੀ
ਫਰਦ ਤਿਆਰ ਕਰਨ
ਦਸਤਾਵੇਜ਼ਾਂ ਦੇ ਕਾਊਂਟਰ ਸਾਈਨ
ਮੁਆਵਜ਼ੇ ਸਬੰਧੀ ਬਾਂਡ
ਬਾਰਡਰ ਏਰੀਏ ਸਬੰਧੀ ਸਰਟੀਫਿਕੇਟ
ਬੈਕਵਰਡ ਏਰੀਆ ਸਰਟੀਫਿਕੇਟ
ਜ਼ਮੀਨ ਦੀ ਹੱਦਬੰਦੀ
ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ
ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ
ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ
ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ
ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ)
ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ
ਜਨਰਲ ਜਾਤੀ ਸਰਟੀਫਿਕੇਟ
ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.),
ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ. ਐਸ.)
ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ),
ਬਜ਼ੁਰਗਾਂ ਨੂੰ ਪੈਨਸ਼ਨ,
ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ
ਅਪਾਹਜ ਨਾਗਰਿਕਾਂ ਨੂੰ ਪੈਨਸ਼ਨ
ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ
ਬੱਚਿਆਂ ਲਈ ਪੈਨਸ਼ਨ
ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ)
ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ
ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਆਦਿ ਹਨ |
ਇਸ ਤੋਂ ਬਾਅਦ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਦੇ ਨਾਲ ਨਿਰਧਾਰਤ ਸਮੇਂ ‘ਤੇ ਲੋਕਾਂ ਦੇ ਘਰ/ਦਫ਼ਤਰ ਆਉਣਗੇ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰਨਗੇ ਅਤੇ ਕੀਤੇ ਗਏ ਕੰਮ ਸੰਬੰਧੀ ਫੀਸ ਲੈ ਕੇ ਰਸੀਦ ਵੀ ਦਿੱਤੀ ਜਾਵੇਗੀ। ਇਸ ਰਸੀਦ ਨਾਲ ਨਾਗਰਿਕ ਆਪਣੀ ਅਰਜ਼ੀ ਨੂੰ ਟਰੈਕ ਕਰ ਸਕਦੇ ਹਨ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲੇਗੀ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ, ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਜਾਵੇਗਾ।