Bikramjit Singh Majithia

CM ਭਗਵੰਤ ਮਾਨ ਤੇ ਪੰਜਾਬ ਰਾਜਪਾਲ ਦੇ ਆਪਸੀ ਮਤਭੇਦ ਨਾਲ ਸੂਬੇ ਦੀ ਜਨਤਾ ਦਾ ਹੋ ਰਿਹੈ ਨੁਕਸਾਨ: ਮਜੀਠੀਆ

ਬਟਾਲਾ 21 ਅਕਤੂਬਰ 2022: ਅਕਾਲੀ ਦਲ ਨੇਤਾ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia) ਅੱਜ ਬਟਾਲਾ ਦੇ ਨਜਦੀਕ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲੇ ਦੇ ਧਾਰਮਿਕ ਅਸਥਾਨ ਗੁਰੂਦਵਾਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ |

ਉਨ੍ਹਾਂ ਵਲੋਂ ਇਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਹੈ ਅਤੇ ਇਕ ਨਵੰਬਰ ਨੂੰ ਰਾਜੋਆਣਾ ਦੇ ਕੇਸ ਦੀ ਸੁਣਵਾਈ ਹੈ |ਉਨ੍ਹਾਂ ਨੇ ਸਾਰੀ ਸੰਗਤ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਹੱਕ ਲਈ ਅਤੇ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਬੇਨਤੀ ਕਰਨ ਅਤੇ ਅਸੀ ਉਮੀਦ ਕਰਦੇ ਹਾਂ ਕਿ ਕੇਂਦਰ ਦੂਹਰਾ ਮਾਪਦੰਡ ਛੱਡ ਕੇ ਬੰਦੀ ਸਿੰਘਾਂ ਦੇ ਹੱਕ ‘ਚ ਫੈਸਲਾ ਕਰੇ|

ਉਥੇ ਹੀ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵੀਸੀ ਲਾਉਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਆਹਮੋ-ਸਾਹਮਣੇ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸਥਿਤੀ ਪਹਿਲੀ ਵਾਰ ਹੋਈ ਹੈ ਅਤੇ ਦੋਵਾਂ ਧਿਰਾਂ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਦਾ ਸੋਚਣ | ਉਥੇ ਹੀ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਅਤੇ ਮੁੜ ਗ੍ਰਿਫਤਾਰੀ ਦੇ ਮਾਮਲੇ ‘ਤੇ ਬਿਕਰਮਜੀਤ ਮਜੀਠੀਆ ਨੇ ‘ਆਪ’ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਹ ਫਰਾਰ ਨਹੀਂ ਹੋਇਆ ਬਲਕਿ ਫਰਾਰ ਕੀਤਾ ਗਿਆ ਸੀ ਅਤੇ ਇਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੈ |

Scroll to Top