ਸਰਕਾਰ

ਇਸ ਸੂਬੇ ਦੀ ਜਨਤਾ ਨੂੰ ਸਰਕਾਰ ਦਾ ਵੱਡਾ ਤੋਹਫਾ, ਹਰ ਸਾਲ ਮਿਲਣਗੇ 3 LPG ਸਿਲੰਡਰ

ਚੰਡੀਗੜ੍ਹ, 29 ਮਾਰਚ 2022 : ਗੋਆ ਦੇ ਮੁੱਖ ਮੰਤਰੀ ਪ੍ਰਮਦ ਸਾਵੰਤ ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਹੀ ਹਰਕਤ ਵਿੱਚ ਆ ਗਏ ਹਨ। ਸਾਵਤ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਵਿੱਚ ਅੱਜ ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਇੱਕ ਨਵਾਂ ਤੋਹਫਾ ਦਿੱਤਾ ਹੈ। ਉਹ ਸੂਬੇ ਦੇ ਹਰ ਪਰਿਵਾਰ ਨੂੰ ਤਿੰਨ ਐਲਪੀਜੀ ਸਿਲੰਡਰ ਮੁਫ਼ਤ ਦੇਵੇਗੀ। ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਸੋਮਵਾਰ ਨੂੰ ਨਵੀਂ ਕੈਬਨਿਟ ਦੀ ਪਹਿਲੀ ਬੈਠਕ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਇਹ ਐਲਾਨ ਕੀਤਾ।

ਦੱਸ ਦੇਈਏ ਕਿ ਸੋਮਵਾਰ ਸ਼ਾਮ ਨੂੰ ਇੱਕ ਟਵੀਟ ਵਿੱਚ ਸੀਐਮ ਪ੍ਰਮੋਦ ਸਾਵੰਤ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਪਹਿਲੀ ਬੈਠਕ ਦੀ ਪ੍ਰਧਾਨਗੀ ਕੀਤੀ। ਮੰਤਰੀ ਮੰਡਲ ਨੇ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦੇ ਅਨੁਸਾਰ ਨਵੇਂ ਵਿੱਤੀ ਸਾਲ ਤੋਂ ਤਿੰਨ ਸਿਲੰਡਰ ਮੁਫਤ ਮੁਹੱਈਆ ਕਰਵਾਉਣ ਦੀ ਯੋਜਨਾ ਤਿਆਰ ਕਰਨ ਦਾ ਫੈਸਲਾ ਕੀਤਾ ਹੈ।

Scroll to Top