Voting

ਹਲਕਾ ਬੱਲੂਆਣਾ ਦੇ ਪਿੰਡ ਰੁਕਨਪੁਰਾ ਖੂਈਖੇੜਾ, ਧਰਮਪੁਰਾ ਦੇ ਲੋਕਾਂ ਨੂੰ ਵੋਟ ਦੇ ਮਹੱਤਵ ਪ੍ਰਤੀ ਕੀਤਾ ਜਾਗਰੂਕ

ਅਬੋਹਰ/ਫਾਜ਼ਿਲਕਾ 22 ਮਈ 2024: ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਵੋਟ ਪ੍ਰਤੀਸ਼ਸਤਾ (Voting) ਵਿੱਚ ਵਾਧਾ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ, ਤਹਿਸੀਲਦਾਰ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਵੀਪ ਟੀਮ ਬੱਲੂਆਣਾ ਵੱਲੋਂ ਹਲਕਾ ਬੱਲੂਆਣਾ ਦੀਆਂ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਪਿੰਡ ਰੁਕਨਪੁਰਾ ਖੂਈਖੇੜਾ, ਧਰਮਪੁਰਾ, ਘੱਲੂ ਤੇ ਡੰਗਰ ਖੇੜਾ ਦੇ ਲੋਕਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ।

ਸਵੀਪ ਟੀਮ ਤੇ ਆਸ਼ਾ ਵਰਕਰਾਂ ਨੇ ਨੌਜਵਾਨ ਪੀੜ੍ਹੀ ਨੂੰ ਲੋਕ ਸਭਾ ਚੋਣਾਂ 2024 ਵਿੱਚ ਵੱਧ ਤੋਂ ਵੱਧ ਭਾਗ ਲੈਣ, ਔਰਤ ਵੋਟਰਾਂ ਦੀ ਪ੍ਰਤੀਸ਼ਤਤਾ ਨੂੰ ਵਧਾਉਣ ਅਤੇ ਕਿਸੇ ਵੀ ਪ੍ਰਕਾਰ ਦੇ ਲਾਲਚ ਤੋਂ ਬਿਨ੍ਹਾਂ ਸੰਵਿਧਾਨ ਦੀ ਦੇਣ ਆਪਣੀ ਵੋਟ ਦੇ ਅਧਿਕਾਰ (Voting) ਦੀ ਸਹੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਵੋਟ ਦੇ ਮਹੱਤਵ ਪ੍ਰਤੀ ਪਿੰਡ ਵਾਸੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਵੋਟ ਦੀ ਸਹੀ ਵਰਤੋਂ ਕਰਕੇ ਅਸੀਂ ਆਪਣੀ ਮਰਜ਼ੀ ਦੀ ਸਰਕਾਰ ਚੁਣ ਸਕਦੇ ਹਾਂ।

ਇਸ ਮੌਕੇ ਟੀਮ ਲੀਡਰ ਬੀਪੀਈਓ ਸਤੀਸ਼ ਮਿਗਲਾਨੀ, ਸੀਡੀਪੀਓ ਸ਼੍ਰੀਮਤੀ ਨਵਦੀਪ ਕੌਰ, ਅਭੀਜੀਤ ਵਧਵਾ ਸੀਐਚਟੀ, ਅਸ਼ਵਨੀ ਮੱਕੜ ਟੀਮ ਮੈਂਬਰ, ਸ. ਸੁਖਵਿੰਦਰ ਸਿੰਘ ਸਮੇਤ ਪਿੰਡ ਵਾਸੀ ਵੀ ਹਾਜ਼ਰ ਸਨ।

Scroll to Top