Dr. S Jaishankar

ਪਾਕਿਸਤਾਨ ਨਾਲ ਗੱਲਬਾਤ ਦਾ ਦੌਰ ਖਤਮ ਹੋ ਚੁੱਕਾ ਹੈ: ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ

ਚੰਡੀਗੜ੍ਹ, 30 ਅਗਸਤ 2024: ਭਾਰਤ ਦੇ ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ (Dr. S Jaishankar) ਦਿੱਲੀ ‘ਚ ਇੱਕ ਕਿਤਾਬ ਲਾਂਚ ਸਮਾਗਮ ਦੌਰਾਨ ਪਾਕਿਸਤਾਨ, ਬੰਗਲਾਦੇਸ਼ ਅਤੇ ਮਾਲਦੀਵ ਨਾਲ ਜੁੜੇ ਮੁੱਦਿਆਂ ‘ਤੇ ਗੱਲਬਾਤ ਕੀਤੀ। ਪਾਕਿਸਤਾਨ ਨਾਲ ਗੱਲਬਾਤ ਅਤੇ ਉਸ ਨਾਲ ਸਬੰਧਾਂ ਨੂੰ ਲੈ ਕੇ ਵਿਦੇਸ਼ ਮੰਤਰੀ ਨੇ ਕਿਹਾ ਕਿ ਗੁਆਂਢੀ ਦੇਸ਼ ਨਾਲ ਗੱਲਬਾਤ ਦਾ ਦੌਰ ਖਤਮ ਹੋ ਗਿਆ ਹੈ, ਅਸੀਂ ਉਨ੍ਹਾਂ ਨਾਲ ਸਬੰਧਾਂ ਦੀ ਕਲਪਨਾ ਕਿਵੇਂ ਕਰ ਸਕਦੇ ਹਾਂ।

ਡਾ.ਐਸ ਜੈਸ਼ੰਕਰ (Dr. S Jaishankar) ਨੇ ਕਿਹਾ ਕਿ ਹਰ ਐਕਸ਼ਨ ਦਾ ਰੀਐਕਸ਼ਨ ਹੁੰਦਾ ਹੈ, ਜਿੱਥੋਂ ਤੱਕ ਜੰਮੂ-ਕਸ਼ਮੀਰ ਦਾ ਸਬੰਧ ਹੈ, ਧਾਰਾ 370 ਨੂੰ ਖਤਮ ਕਰ ਦਿੱਤਾ ਗਿਆ ਹੈ। ਅਜਿਹੀ ਸਥਿਤੀ ‘ਚ ਸਾਨੂੰ ਪਾਕਿਸਤਾਨ ਨਾਲ ਕਿਸ ਤਰ੍ਹਾਂ ਦੇ ਰਿਸ਼ਤੇ ਬਾਰੇ ਸੋਚਣਾ ਚਾਹੀਦਾ ਹੈ? ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ਹੁਣ ਅ.ਤਿ.ਵਾ.ਦ ਅਤੇ ਗੱਲਬਾਤ ਨੂੰ ਇਕੱਠੇ ਨਹੀਂ ਦੇਖ ਸਕਦਾ ਅਤੇ ਜੇਕਰ ਪਾਕਿਸਤਾਨ ਭਾਰਤ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੀ ਨੀਤੀ ‘ਤੇ ਮੁੜ ਵਿਚਾਰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਨੇ ਪਾਕਿਸਤਾਨ ਨਾਲ ਗੱਲਬਾਤ ਕਰਨ ਲਈ ਪਹਿਲਾਂ ਕਈ ਕੋਸ਼ਿਸ਼ਾਂ ਕੀਤੀਆਂ, ਪਰ ਅ.ਤਿ.ਵਾ.ਦ ਦੇ ਮੁੱਦੇ ‘ਤੇ ਉਨ੍ਹਾਂ ਦੀ ਦੋਹਰੀ ਨੀਤੀ ਕਾਰਨ ਇਹ ਸੰਭਵ ਨਹੀਂ ਹੋ ਸਕਿਆ।

ਉਨ੍ਹਾਂ ਨੇ ਬੰਗਲਾਦੇਸ਼ ‘ਤੇ ਬਾਰੇ ਕਿਹਾ ਕਿ ‘ਇਹ ਸੁਭਾਵਿਕ ਹੈ ਕਿ ਅਸੀਂ ਮੌਜੂਦਾ ਸਰਕਾਰ ਨਾਲ ਗੱਲ ਕਰਾਂਗੇ। ਸਾਨੂੰ ਇਹ ਸਵੀਕਾਰ ਕਰਨਾ ਪਏਗਾ ਕਿ ਰਾਜਨੀਤਿਕ ਤਬਦੀਲੀਆਂ ਆਈਆਂ ਹਨ ਅਤੇ ਇਹ ਖਤਰਨਾਕ ਹੋ ਸਕਦੀਆਂ ਹਨ।

Scroll to Top