July 7, 2024 6:04 pm
arrest

ਮੋਹਾਲੀ ਪੁਲਿਸ ਵਲੋਂ 100 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਕਾਬੂ

ਚੰਡੀਗੜ੍ਹ 5 ਦਸੰਬਰ 2022 : ਪੰਜਾਬ ਪੁਲਿਸ ਵਲੋਂ ਸੂਬੇ ਭਰ ਵਿੱਚ ਸ਼ਰਾਰਤੀ ਅਨਸਰਾਂ ਖ਼ਿਲਾਫ ਵਿੱਢੀ ਮੁਹਿੰਮ ਦੇ ਤਹਿਤ ਕਾਰਵਾਈ ਤੇਜ਼ ਕੀਤੀ ਹੋਈ ਹੈ | ਇਸੇ ਤਹਿਤ ਮੋਹਾਲੀ ਪੁਲਿਸ (Mohali police)  ਵੱਲੋਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਚਲਾਏ ਗਏ ਅਪਰੇਸ਼ਨ ਦੌਰਾਨ ਸੀਆਈਏ ਸਟਾਫ਼ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ 100 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਖ਼ਿਲਾਫ਼ ਪੰਚਕੂਲਾ, ਚੰਡੀਗੜ੍ਹ, ਪਿੰਜੌਰ ਅਤੇ ਮੋਹਾਲੀ ਦੇ ਵੱਖ-ਵੱਖ ਥਾਣਿਆਂ ਵਿੱਚ ਚੋਰੀ ਦੇ ਕਰੀਬ 35 ਮਾਮਲੇ ਦਰਜ ਹਨ। ਅਪ੍ਰੈਲ 2022 ‘ਚ ਅੰਬਾਲਾ ਜੇਲ ‘ਚੋਂ ਬਾਹਰ ਆਉਣ ਤੋਂ ਬਾਅਦ ਉਹ ਮੋਹਾਲੀ ‘ਚ ਕਈ ਡਕੈਤੀਆਂ ਨੂੰ ਅੰਜਾਮ ਦੇ ਚੁੱਕਾ ਹੈ। ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸ ਕਾਰਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।