Salman Khan

ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਮਾਨਸਿਕ ਤੌਰ ‘ਤੇ ਨਿਕਲਿਆ ਬਿਮਾਰ

ਚੰਡੀਗੜ੍ਹ, 15 ਅਪ੍ਰੈਲ 2025: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗੁਜਰਾਤ ਦੇ ਵਡੋਦਰਾ ਜ਼ਿਲ੍ਹੇ ਤੋਂ ਪਤਾ ਲਗਾ ਲਿਆ ਹੈ | ਮੰਗਲਵਾਰ ਨੂੰ ਮਾਮਲੇ ਸੰਬੰਧੀ ਪੁਲਿਸ ਨੇ ਦੱਸਿਆ ਕਿ ਇਹ 26 ਸਾਲਾ ਨੌਜਵਾਨ ਮਾਨਸਿਕ ਤੌਰ ‘ਤੇ ਅਸਥਿਰ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਕ ਐਤਵਾਰ ਨੂੰ ਮੁੰਬਈ ਟ੍ਰੈਫਿਕ ਪੁਲਿਸ ਦੀ ਵਟਸਐਪ ਹੈਲਪਲਾਈਨ ‘ਤੇ ਇੱਕ ਮੈਸੇਜ ਆਇਆ ਸੀ, ਜਿਸ ‘ਚ ਸਲਮਾਨ ਖਾਨ ਨੂੰ ਧਮਕੀ ਦਿੱਤੀ ਗਈ ਸੀ। ਇਸ ਕਥਿਤ ਸੁਨੇਹੇ ‘ਚ ਕਿਹਾ ਗਿਆ ਸੀ ਕਿ ਸਲਮਾਨ ਦੀ ਕਾਰ ਨੂੰ ਬੰ.ਬ ਨਾਲ ਉਡਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਉਨ੍ਹਾਂ ‘ਤੇ ਹਮਲਾ ਕੀਤਾ ਜਾਵੇਗਾ।

ਅਦਾਕਾਰ ਸਲਮਾਨ ਨੂੰ ਪਹਿਲਾਂ ਹੀ Y-ਪਲੱਸ ਸੁਰੱਖਿਆ ਦਿੱਤੀ ਜਾ ਚੁੱਕੀ ਹੈ, ਪਰ ਇਸ ਧਮਕੀ ਤੋਂ ਬਾਅਦ ਮੁੰਬਈ ਦੀ ਵਰਲੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਪੁਲਿਸ ਨੇ ਭਾਰਤੀ ਅਦਾਲਤ ਦੀ ਧਾਰਾ 351(2)(3) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਅਪਰਾਧਿਕ ਧਮਕੀ ਦਾ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ, ਪੁਲਿਸ ਨੇ ਬਾਂਦਰਾ ‘ਚ ਸਲਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ।

ਮੁੰਬਈ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਇਹ ਧਮਕੀ ਵਡੋਦਰਾ ਦੇ ਵਾਘੋਡੀਆ ਤਾਲੁਕਾ ‘ਚ ਰਹਿਣ ਵਾਲੇ ਇੱਕ ਵਿਅਕਤੀ ਨੇ ਭੇਜੀ ਸੀ। ਜਾਣਕਾਰੀ ਦਿੰਦੇ ਹੋਏ, ਵਡੋਦਰਾ ਦੇ ਪੁਲਿਸ ਸੁਪਰਡੈਂਟ ਰੋਹਨ ਆਨੰਦ ਨੇ ਕਿਹਾ ਕਿ ਸੋਮਵਾਰ ਨੂੰ, ਮੁੰਬਈ ਪੁਲਿਸ ਦੀ ਇੱਕ ਟੀਮ ਵਾਘੋਡੀਆ ਪੁਲਿਸ ਦੇ ਨਾਲ ਉਸ ਵਿਅਕਤੀ ਦੇ ਘਰ ਪਹੁੰਚੀ। ਜਾਂਚ ਤੋਂ ਪਤਾ ਲੱਗਾ ਕਿ ਇਹ 26 ਸਾਲਾ ਨੌਜਵਾਨ ਮਾਨਸਿਕ ਤੌਰ ‘ਤੇ ਠੀਕ ਨਹਬੀ ਹੈ ਅਤੇ ਮੁਲਜ਼ਮ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਉਕਤ ਵਿਅਕਤੀ ਨੂੰ ਪੁੱਛਗਿੱਛ ਲਈ ਮੁੰਬਈ ਆਉਣ ਦਾ ਨੋਟਿਸ ਦਿੱਤਾ ਅਤੇ ਪੁਲਿਸ ਵਾਪਸ ਪਰਤ ਗਈ। ਸਲਮਾਨ ਖਾਨ ਨੂੰ ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

Read More: ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾ.ਨੋਂ ਮਾਰਨ ਦੀ ਮਿਲੀ ਧਮਕੀ

Scroll to Top