PSPCL

PSPCL ਕਰਮਚਾਰੀਆਂ ਤੋਂ 35 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ 24 ਦਸੰਬਰ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਸਬ-ਡਿਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਮੁਲਾਜ਼ਮਾਂ ਤੋਂ ਅੰਮ੍ਰਿਤਪਾਲ ਉਰਫ਼ ਕੱਦੂ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ | ਉਕਤ ਮੁਲਜ਼ਮ ਜ਼ਿਲ੍ਹਾ ਬਠਿੰਡਾ ਦੇ ਮੌੜ ਵਾਸੀ ਦਾ ਵਾਸੀ ਹੈ | ਮੁਲਜ਼ਮ ਨੂੰ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਮਾਮਲੇ ਸਬੰਧੀ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਦੇ ਰਹਿਣ ਵਾਲੇ ਭੋਲਾ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਕਾਬੂ ਕੀਤਾ ਹੈ।

ਵਿਜੀਲੈਂਸ ਮੁਤਾਬਕ ਸ਼ਿਕਾਇਤ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਮੁਲਜ਼ਮ ਨੇ ਆਪਣੀ ਪਛਾਣ ਪੀ.ਐਸ.ਪੀ.ਸੀ.ਐਲ. (PSPCL) ਦਾ ਅਧਿਕਾਰਤ ਠੇਕੇਦਾਰ ਦੱਸਿਆ ਅਤੇ ਟਿਊਬਵੈੱਲ ਕੁਨੈਕਸ਼ਨ ਲਗਵਾਉਣ ਬਦਲੇ ਦਫ਼ਤਰ ਮੌੜ ‘ਚ ਤਾਇਨਾਤ ਮੁਲਾਜ਼ਮਾਂ ਤੋਂ 35,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਅਤੇ ਪ੍ਰਾਪਤ ਕੀਤੀ | ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਨੇ ਇਸ ਕੰਮ ਲਈ 20 ਹਜ਼ਾਰ ਰੁਪਏ ਹੋਰ ਮੰਗੇ ਸਨ।

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਕਤ ਮੁਲਜ਼ਮ ਨੂੰ ਭਲਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ |

Read More: ਪੰਜਾਬ ਸਰਕਾਰ ਨੇ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਿਸਟ੍ਰੇਟਰ ਜਨਰਲ ਤੇ ਆਫੀਸ਼ੀਅਲ ਟਰੱਸਟੀ ਦਾ ਦਿੱਤਾ ਵਾਧੂ ਚਾਰਜ

Scroll to Top