ਚੰਡੀਗੜ੍ਹ 18 ਅਗਸਤ 2022: ਪੰਜਾਬ ਦੇ ਨਵ-ਨਿਯੁਕਤ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਦਾਇਰ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਵੀਰਵਾਰ ਨੂੰ ਵਾਪਸ ਲੈ ਲਈ ਹੈ। ਇਸਦੇ ਨਾਲ ਹੀ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਜਿਕਰਯੋਗ ਹੈ ਕਿ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਦੀ ਨਿਯੁਕਤੀ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ | ਉਨ੍ਹਾਂ ਖਿਲਾਫ ਪਟੀਸ਼ਨ ਦਾਇਰ ਕਰਨ ਵਾਲੇ ਟੀਐਸ ਮਿਸ਼ਰਾ ਨੇ ਕਿਹਾ ਕਿ ਜੰਜੂਆ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਅਜਿਹੇ ਵਿਚ ਪੰਜਾਬ ਸਰਕਾਰ ਚੀਫ ਸੈਕਟਰੀ ਅਹੁਦੇ ’ਤੇ ਅਜਿਹੇ ਅਧਿਕਾਰੀ ਦੀ ਨਿਯੁਕਤੀ ਨਹੀਂ ਕਰ ਸਕਦੀ। ਪੰਜਾਬ ਸਰਕਾਰ ਨੇ ਅਨਿਰੁਧ ਤਿਵਾਰੀ ਨੂੰ ਹਟਾ ਕੇ ਜੰਜੂਆ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ।