ਚੰਡੀਗੜ੍ਹ, 05 ਅਪ੍ਰੈਲ 2023: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਔਰੰਗਾਬਾਦ (Aurangabad) ਸ਼ਹਿਰ ਦਾ ਨਾਂ ਬਦਲ ਕੇ ਛਤਰਪਤੀ ਸੰਭਾਜੀ ਨਗਰ ਰੱਖਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੁੱਦਾ ਸਰਕਾਰ ਦੇ ਲੋਕਤੰਤਰੀ ਦਾਇਰੇ ਵਿੱਚ ਆਉਂਦਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਇਹ ਵੀ ਨੋਟ ਕੀਤਾ ਕਿ ਇਹ ਮਾਮਲਾ ਬਾਂਬੇ ਹਾਈ ਕੋਰਟ ਦੇ ਵਿਚਾਰ ਅਧੀਨ ਹੈ। ਬੈਂਚ ਨੇ ਕਿਹਾ ਕਿ ਅਸੀਂ ਇਸ ਸਪੈਸ਼ਲ ਲੀਵ ਪਟੀਸ਼ਨ (ਐੱਸ.ਐੱਲ.ਪੀ.) ਨੂੰ ਸਵੀਕਾਰ ਕਰਨ ਦੇ ਇੱਛੁਕ ਨਹੀਂ ਹਾਂ। ਭਾਵੇਂ ਅਸੀਂ ਇਸਨੂੰ ਪਸੰਦ ਕਰੀਏ ਜਾਂ ਨਾ ਕਰੀਏ, ਇਹ ਸਰਕਾਰ ਦੇ ਲੋਕਤੰਤਰੀ ਖੇਤਰ ਵਿੱਚ ਆਉਂਦਾ ਹੈ।
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇਲਾਹਾਬਾਦ ਹਾਈ ਕੋਰਟ ਨੂੰ ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਨੇਤਾ ਆਜ਼ਮ ਖਾਨ ਦੇ ਪੁੱਤਰ ਅਬਦੁੱਲਾ ਆਜ਼ਮ ਖਾਨ ਦੁਆਰਾ ਦਾਇਰ ਪਟੀਸ਼ਨ ‘ਤੇ 10 ਅਪ੍ਰੈਲ ਨੂੰ ਸੁਣਵਾਈ ਕਰਨ ਲਈ ਕਿਹਾ ਹੈ। ਅਬਦੁੱਲਾ ਆਜ਼ਮ ਨੂੰ ਸਟੇਟ ਹਾਈਵੇਅ ‘ਤੇ ਧਰਨਾ ਦੇਣ ਦੇ 15 ਸਾਲ ਪੁਰਾਣੇ ਮਾਮਲੇ ‘ਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ।