ਚੰਡੀਗੜ੍ਹ 26 ਅਪ੍ਰੈਲ 2022: ਨਸ਼ਾ ਤਸਕਰੀ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਵੱਲੋਂ ਮੋਹਾਲੀ ਦੇ ਥਾਣੇ ਵਿੱਚ ਉਹਨਾਂ ਖਿਲਾਫ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਸੰਬੰਧੀ ਪਟੀਸ਼ਨ ਪਾਈ ਗਈ ਸੀ |
ਅੱਜ ਉਨ੍ਹਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਬਿਕਰਮ ਮਜੀਠੀਆ ਨੇ ਇਸ ਐਫਆਈਆਰ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ। ਦੱਸ ਦਈਏ ਕਿ ਬਿਕਰਮ ਮਜੀਠੀਆ ਨੇ 22 ਫਰਵਰੀ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ।