ਸੁਪਰੀਮ ਕੋਰਟ ‘ਚ 4 ਅਪੈ੍ਲ ਤੋਂ ਫਿਜ਼ੀਕਲ ਸੁਣਵਾਈ ਸ਼ੁਰੂ ਹੋਵੇਗੀ

Supreme Court

ਚੰਡੀਗੜ੍ਹ 30 ਮਾਰਚ 2022: ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਆਈ ਗਿਰਾਵਟ ਕਾਰਨ ਦੇਸ਼ ਭਰ ’ਚ ਜਨਜੀਵਨ ਆਮ ਵਾਂਗ ਹੋਣ ਲੱਗਿਆ ਗਿਆ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ (Supreme Court) ਨੂੰ ਵੀ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸੋਮਵਾਰ 4 ਅਪੈ੍ਲ ਤੋਂ ਅਦਾਲਤ ’ਚ ਫਿਜ਼ੀਕਲ ਸੁਣਵਾਈ ਕੀਤੀ ਜਾਵੇਗੀ। ਚੀਫ ਜਸਟਿਸ ਐਨਵੀ ਰਮਨਾ ਨੇ ਬੁੱਧਵਾਰ ਨੂੰ ਕਿਹਾ ਕਿ ਵਕੀਲਾਂ ਦੀ ਵਿਸ਼ੇਸ਼ ਬੇਨਤੀ ‘ਤੇ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਦੇ ਲਿੰਕ ਮੁਹੱਈਆ ਕਰਵਾਏ ਜਾ ਸਕਦੇ ਹਨ। ਸੁਪਰੀਮ ਕੋਰਟ ਬਾਰ ਐਸੋਸੀਏਸਨ ਦੇ ਪ੍ਧਾਨ ਵਿਕਾਸ ਸਿੰਘ ਨੇ ਚੀਫ ਜਸਟਿਸ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।