July 5, 2024 7:29 pm
Amritsar

ਅੰਮ੍ਰਿਤਸਰ ਦੇ ਰਣਜੀਤ ਐਵਨਿਊ ਬੰਬ ਮਾਮਲੇ ‘ਚ ਪੁਲਿਸ ਵਲੋਂ ਚੌਥਾ ਵਿਅਕਤੀ ਗ੍ਰਿਫਤਾਰ

ਅੰਮ੍ਰਿਤਸਰ 22 ਅਗਸਤ 2022: ਪਿਛਲੇ ਕੁਝ ਦਿਨ ਪਹਿਲਾਂ ਸੀਆਈਏ ਸਟਾਫ ਦੇ ਪੁਲਿਸ ਅਧਿਕਾਰੀ ਦਿਲਬਾਗ ਸਿੰਘ ਦੀ ਗੱਡੀ ਹੇਠਾਂ ਬੰਬ ਲਗਾਉਣ ਦੇ ਮਾਮਲੇ ‘ਚ ਹੁਣ ਪੁਲਿਸ ਵਲੋਂ ਚੌਥਾ ਮੁਲਜ਼ਮ ਵੀ ਗ੍ਰਿਫਤਾਰ ਕਰ ਲਿਆ ਹੈ | ਇਹ ਮੁਲਜ਼ਮ ਤਰਨਤਾਰਨ ਜ਼ਿਲ੍ਹੇ ਤੋਂ ਅੰਮ੍ਰਿਤਸਰ (Amritsar) ਰਣਜੀਤ ਐਵੀਨਿਊ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਵਲੋਂ ਮੁਲਜ਼ਮ ਦਾ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ ਹੈ, ਹੁਣ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ |

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ (Amritsar) ਰਣਜੀਤ ਐਵਨਿਊ ਵਿੱਚ ਸੀਆਈਏ ਸਟਾਫ ਦੇ ਪੁਲਿਸ ਅਧਿਕਾਰੀ ਦਿਲਬਾਗ ਸਿੰਘ ਦੀ ਗੱਡੀ ਹੇਠਾ ਦੋ ਵਿਅਕਤੀਆਂ ਵਲੋਂ ਆਈ.ਈ.ਡੀ ਲਗਾਈ ਗਈ ਸੀ ਜਿਸ ਤੋਂ ਬਾਅਦ ਇਸ ਦੀ ਸੂਚਨਾ ਮਿਲਣ ‘ਤੇ ਦਿਲਬਾਗ ਸਿੰਘ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਸੀ |

ਇਸ ਮਾਮਲੇ ਚ ਤਫਤੀਸ਼ ਕਰਦਿਆਂ ਪੁਲਿਸ ਨੇ ਪਹਿਲਾਂ ਦੋ ਵਿਅਕਤੀਆਂ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਜਿਸ ਤੋਂ ਬਾਅਦ ਇਕ ਵਿਅਕਤੀ ਨੂੰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕਰਕੇ ਲਿਆਂਦਾ ਗਿਆ ਸੀ, ਹੁਣ ਇਸੇ ਮਾਮਲੇ ‘ਚ ਇਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਕੁੱਲ ਚਾਰ ਗ੍ਰਿਫ਼ਤਾਰੀਆਂ ਇਸ ਬੰਬ ਮਾਮਲੇ ਵਿਚ ਹੁਣ ਤੱਕ ਹੋ ਚੁੱਕੀਆਂ ਹਨ |