ਮਲੋਟ 15 ਅਕਤੂਬਰ 2022: ਮਲੋਟ (Malout) ਵਿਚ ਨਜਾਇਜ ਸਬੰਧਾਂ ਦੇ ਚੱਲਦਿਆਂ 4 ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਨਾਲ਼ ਮਿਲ ਕੇ ਆਪਣੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਗਲਾ ਕੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ | ਦੱਸਿਆ ਜਾ ਰਿਹਾ ਹੈ ਕਿ ਮਲੋਟ ਦੀ ਰੇਲਵੇ ਕਾਲੋਨੀ ਵਿਚ ਪ੍ਰਾਇਵੇਟ ਕੁਆਟਰ ਵਿੱਚ ਰਹਿੰਦੇ ਸਨ ਅਤੇ ਇੱਕ 24 ਅਤੇ 25 ਸਤੰਬਰ ਦੀ ਦਰਮਿਆਨੀ ਰਾਤ ਨੂੰ ਅਮਰਨਾਥ ਪੁੱਤਰ ਉਮੇਦ ਕੁਮਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ, ਇਸ ਕਤਲ ਤੋਂ ਬਾਅਦ ਮ੍ਰਿਤਕ ਦੀ ਪਤਨੀ ਘਰ ਤੋਂ ਫਰਾਰ ਸੀ |
ਇਸਦੇ ਨਾਲ ਹੀ ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕੀਤਾ ਗਿਆ ਸੀ । ਜਿਸ ‘ਤੇ ਕਾਰਵਾਈ ਕਰਦੇ ਹੋਏ ਅੱਜ ਥਾਣਾ ਸਿਟੀ ਮਲੋਟ ਦੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ । ਮਲਕੀਤ ਸਿੰਘ ਐਸ ਆਈ ਥਾਣਾ ਸਿਟੀ ਮਲੋਟ ਨੇ ਦੱਸਿਆ ਕਿ ਮ੍ਰਿਤਕ ਅਮਰਨਾਥ ਦੀ ਪਤਨੀ ਜੋ ਕਿ ਚਾਰ ਬੱਚਿਆਂ ਦੀ ਮਾਂ ਹੈ, ਉਸ ਦੇ ਏਕਤਾ ਨਗਰ ਦੇ ਇਕ ਨੌਜਵਾਨ ਨਾਲ ਨਜਾਇਜ਼ ਸਬੰਧ ਸਨ |
ਉਨ੍ਹਾਂ ਕਿਹਾ ਕਿ ਉਕਤ ਪ੍ਰੇਮੀ ਉਹਨਾ ਦੇ ਘਰ ਆਉਂਦਾ ਸੀ। ਪਤਨੀ ਨੀਲਮ ਦਾ ਪਤੀ ਉਨ੍ਹਾਂ ਨੂੰ ਰੋਕਦਾ ਸੀ, ਜਿਸ ਤੋਂ ਬਾਅਦ ਮ੍ਰਿਤਕ ਅਮਰਨਾਥ ਦਾ ਤੇਜਧਾਰ ਹਥਿਆਰਾਂ ਨਾਲ ਗਲਾ ਕੱਟ ਕੇ ਕਤਲ ਕਰ ਦਿੱਤਾ ਸੀ ਅਤੇ ਲਾਸ਼ ਨੂੰ ਸੁੱਟ ਕੇ ਫਰਾਰ ਹੋ ਗਏ ਸਨ | ਇਨ੍ਹਾਂ ਨੂੰ ਅੱਜ ਪੁਲਿਸ ਵਲੋਂ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਜਿਨ੍ਹਾਂ ਦਾ ਰਿਮਾਂਡ ਲੈਣ ‘ਤੇ ਉਹਨਾ ਨੇ ਕਤਲ ਕਬੂਲਿਆ ਹੈ।