ਚੰਡੀਗੜ੍ਹ 14 ਅਕਤੂਬਰ 2022: ਬੀਤੇ ਦਿਨੀ ਪੰਜਾਬ ਦੇ ਬਠਿੰਡਾ ‘ਚ 23 ਅਕਤੂਬਰ ਨੂੰ ਹੋਣ ਵਾਲੇ ਸੁੰਦਰਤਾ ਮੁਕਾਬਲੇ ਦੀ ਇਸ਼ਤਿਹਾਰਬਾਜ਼ੀ ਵਾਲੇ ਪੋਸਟਰ ਸੋਸ਼ਲ ਮੀਡਿਆ ‘ਚ ਕਾਫੀ ਵਾਇਰਲ ਹੋ ਰਿਹਾ ਸੀ | ਇਸਦੇ ਨਾਲ ਹੀ ਪੋਸਟਰ ਨੂੰ ਲੈ ਕੇ ਵਿਵਾਦ ਪੈਦਾ ਹੋਣ ਤੋਂ ਬਾਅਦ ਪੁਲਿਸ ਨੇ ਐੱਫ.ਆਈ.ਆਰ. ਦਰਜ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਫੜੇ ਗਏ ਦੋਵੇਂ ਮੁਲਜ਼ਮ ਪਿਓ-ਪੁੱਤ ਹਨ।
ਦੱਸ ਦੇਈਏ ਕਿ 23 ਅਕਤੂਬਰ ਨੂੰ ਬਠਿੰਡਾ ਦੇ ਇੱਕ ਹੋਟਲ ਵਿੱਚ ਕੁਝ ਲੋਕਾਂ ਵੱਲੋਂ ਸੁੰਦਰਤਾ ਮੁਕਾਬਲਾ ਕਰਵਾਇਆ ਜਾਣਾ ਸੀ। ਜਿਸ ਸਬੰਧੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਦੋ ਪੋਸਟਰ ਲਗਾਏ ਗਏ ਹਨ। ਪੋਸਟਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਸੀ ਕਿ ਮੁਕਾਬਲਾ ਜਿੱਤਣ ਵਾਲੀ ਲੜਕੀ ਨੂੰ ਇੱਕ ਕੈਨੇਡੀਅਨ ਐਨਆਰਆਈ ਨਾਲ ਵਿਆਹ ਕਰਨ ਦਾ ਮੌਕਾ ਦਿੱਤਾ ਜਾਵੇਗਾ।