Immigration center

ਇਮੀਗ੍ਰੇਸ਼ਨ ਸੈਂਟਰ ਤੋਂ ਫਿਰੌਤੀ ਮੰਗਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

ਮੋਗਾ, 04 ਅਪ੍ਰੈਲ 2024: ਮੋਗਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਗੋਪੀ ਲਾਹੌਰੀਆ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੋ ਦਿਨ ਪਹਿਲਾਂ ਇਸ ਗਿਰੋਹ ਦੇ ਦੋ ਮੈਂਬਰਾਂ ਨੇ ਗਲੀ ਨੰਬਰ 10, ਅੰਮ੍ਰਿਤਸਰ ਰੋਡ, ਮੋਗਾ ਵਿਖੇ ਸਥਿਤ ਇੱਕ ਇਮੀਗ੍ਰੇਸ਼ਨ ਸੈਂਟਰ (Immigration center) ਤੋਂ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਇਮੀਗ੍ਰੇਸ਼ਨ ਸੈਂਟਰ ‘ਤੇ ਗੋਲੀਆਂ ਚਲਾਈਆਂ ਸਨ। ਉਸੇ ਦਿਨ ਤੋਂ ਹੀ ਪੁਲਿਸ ਇਨ੍ਹਾਂ ਦੀ ਭਾਲ ਕਰ ਰਹੀ ਸੀ।

ਪੁਲਿਸ ਮੁਤਾਬਕ ਇਹ ਦੋਵੇਂ ਮੁਲਜ਼ਮ ਮੋਗਾ ਦੇ ਰਹਿਣ ਵਾਲੇ ਹਨ। ਉੱਥੇ ਹੀ ਪੁਲਿਸ ਨੇ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੀਸੀਟੀਵੀ ਦੇ ਆਧਾਰ ‘ਤੇ ਇਨ੍ਹਾਂ ਨੂੰ ਕਾਬੂ ਕੀਤਾ ਹੈ।ਐਸਐਸਪੀ ਵਿਵੇਕ ਸ਼ੀਲ ਨੇ ਦੱਸਿਆ ਕਿ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਇਹ ਦੋਵੇਂ ਸ਼ੂਟਰ ਗੋਪੀ ਗੈਂਗ ਦੇ ਹਨ ਅਤੇ ਇਨ੍ਹਾਂ ਦੇ ਕਬਜ਼ੇ ‘ਚੋਂ ਇਕ ਮੋਟਰਸਾਈਕਲ ਅਤੇ ਇਕ ਰਿਵਾਲਵਰ ਵੀ ਬਰਾਮਦ ਹੋਇਆ ਹੈ।

Scroll to Top