ARREST

ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਪੁਲਿਸ ਨੇ ਸਬ-ਇੰਸਪੈਕਟਰ ਦੇ ਪੁੱਤਰ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ 13 ਨਵੰਬਰ 2022: ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਬਠਿੰਡਾ ਵਿੱਚ ਤਾਇਨਾਤ ਸਬ-ਇੰਸਪੈਕਟਰ ਦੇ ਪੁੱਤਰ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਦੇ ਮੁਤਾਬਕ ਸਬ-ਇੰਸਪੈਕਟਰ ਦੇ ਪੁੱਤਰ ਦੋਸ਼ ਹੈ ਕਿ ਕਤਲ ਤੋਂ ਬਾਅਦ ਐਸਆਈ ਦੇ ਬੇਟੇ ਨੇ ਸ਼ੂਟਰਾਂ ਦੇ ਪਟਿਆਲਾ ਵਿੱਚ ਰਹਿਣ ਦਾ ਇੰਤਜ਼ਾਮ ਕੀਤਾ ਸੀ। ਮੁਲਜ਼ਮ ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ |

ਪੁਲਿਸ ਆਗਾਮੀ ਤਫਤੀਸ਼ ਵਿੱਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਮੁਲਜ਼ਮਾਂ ਨੂੰ ਇਸ ਕਤਲ ਬਾਰੇ ਕੋਈ ਜਾਣਕਾਰੀ ਸੀ ਜਾਂ ਨਹੀਂ। ਇਸ ਤੋਂ ਇਲਾਵਾ ਉਸ ਨੇ ਸ਼ੂਟਰਾਂ ਦੇ ਠਹਿਰਣ ਦਾ ਇੰਤਜ਼ਾਮ ਕਦੋਂ ਕੀਤਾ, ਉਸ ਨੂੰ ਇਸ ਕਤਲ ਕਾਂਡ ਦੀ ਜਾਣਕਾਰੀ ਸੀ ਜਾਂ ਨਹੀਂ, ਇਸ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

Scroll to Top