15 ਸਤੰਬਰ 2024: ਅੰਮ੍ਰਿਤਸਰ ਵਿੱਚ ਵੱਧ ਰਹੀਆਂ ਕਤਲ ਦੀਆਂ ਵਾਰਦਾਤਾਂ ਲਗਾਤਾਰ ਹੀ ਪੁਲਿਸ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ, ਪੁਲਿਸ ਵੱਲੋਂ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਆਰੋਪੀਆਂ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਹੋਈ, ਪੁਲਿਸ ਨੇ ਹੁਣ ਛੇ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ|
ਦੱਸ ਦੇਈਏ ਕਿ ਪੁਲਿਸ ਨੇ ਦੱਸਿਆ ਕਿ ਇਹ ਪੈਸੇ ਲੈ ਕੇ ਕਤਲ ਕਰਨ ਵਾਲਾ ਗੈਂਗ ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਸੁਪਾਰੀਕਿਲਰ ਹਨ ਤੇ ਸੁਪਾਰੀ ਲੈ ਕੇ ਬੰਦੇ ਦਾ ਕਤਲ ਕਰਦੇ ਹਨ ਇਸ ਮੌਕੇ ਥਾਣਾ ਰਾਜਾਸਾਂਸੀ ਦੇ ਪੁਲਿਸ ਅਧਿਕਾਰੀ ਹਰਚੰਦ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਰਣਜੀਤ ਐਵਨਿਊ ਵਿਖੇ ਲੁੱਟਣ ਦੀ ਨੀਤ ਨਾਲ ਇਕ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ, ਜਿਸ ਵਿੱਚ ਇਹਨਾਂ ਗੋਲੀ ਵੀ ਚਲਾਈ ਸੀ|
ਥਾਣਾ ਰਣਜੀਤ ਐਵਨਿਊ ਵਿੱਚ ਇਹਨਾਂ ਦੇ ਖਿਲਾਫ ਮਾਮਲਾ ਵੀ ਦਰਜ ਹੈ ਉਨ੍ਹਾਂ ਕਿਹਾ ਕਿ ਇਨ੍ਹਾ ਵਿੱਚ ਇੱਕ ਕਰਨਦੀਪ ਸਿੰਘ ਤੇ ਗਗਨ ਦੋਵਾਂ ਵਲੋਂ ਅਜਨਾਲਾ ਵਿਖੇ ਇੱਕ 17 ਸਾਲ ਦੇ ਨੌਜਵਾਨ ਦਾ ਪੈਸੇ ਲੈ ਕੇ ਕਤਲ ਕੀਤਾ ਸੀ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਲਵ ਮੈਰਿਜ ਕਰਵਾਈ ਸੀ ਤੇ ਇਹਨਾਂ ਨੇ ਕਿਸੇ ਕੋਲੋਂ ਪੈਸੇ ਲੈ ਕੇ ਪਹਿਲਾਂ ਉਸ ਨੌਜਵਾਨ ਨੂੰ ਕਿਡਨੈਪ ਕੀਤਾ ਤੇ ਉਸ ਤੋਂ ਬਾਅਦ ਉਸਦਾ ਕਤਲ ਕਰ ਦਿੱਤਾ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਅਸੀਂ ਇਹਨਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਹਨਾਂ ਗੱਡੀ ਭਜਾ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਬੜੀ ਮਸ਼ੱਕਤ ਦੇ ਨਾਲ ਸਾਡੀ ਪੁਲਿਸ ਟੀਮ ਨੇ ਇਹਨਾਂ ਨੂੰ ਕਾਬੂ ਕੀਤਾ ਤੇ ਇਹਨਾਂ ਕੋਲੋਂ ਇੱਕ ਦੇਸੀ ਪਿਸਤੋਲ ਅਤੇ ਇੱਕ ਏਅਰ ਸ਼ੋਰਟ ਪਿਸਤੋਲ ਇੱਕ ਹੋਰ ਖਿਡੋਣਾ ਪਿਸਤੋਲ ਤੇ ਚਾਰ ਜਿੰਦਾ ਰੋਂਦ ਵੀ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਹਨਾਂ ਕੋਲੋਂ ਛੇ ਮੋਬਾਇਲ ਫੋਨ ਅਤੇ ਪੰਚ ਵੀ ਬਰਾਮਦ ਕੀਤੇ ਗਏ ਹਨ ਜੋ ਹੱਥਾਂ ਦੀਆਂ ਕਲਾਈਆਂ ਤੇ ਪਾਏ ਜਾਂਦੇ ਹਨ। ਇੱਕ ਗੱਡੀ ਵੀ ਬ੍ਰਾਮਦ ਕੀਤੀ ਹੈ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਇਨ੍ਹਾ ਨੂੰ ਚਾਰ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।