Site icon TheUnmute.com

ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਮਾਨਸਾ ਅਦਾਲਤ ‘ਚ ਚਲਾਨ ਪੇਸ਼

Sachin Bishnoi

ਚੰਡੀਗੜ੍ਹ 26 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਪੁਲਿਸ ਨੇ ਮਾਨਸਾ ਅਦਾਲਤ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਚਲਾਨ ਪੇਸ਼ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਚਲਾਨ ‘ਚ 36 ਮੁਲਜਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ |ਜਿਸ ਵਿੱਚ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਸ਼ਾਮਲ ਹੈ।

ਇਸ ਤੋਂ ਇਲਾਵਾ ਵਿਦੇਸ਼ ਬੈਠੇ 4 ਗੈਂਗਸਟਰਾਂ ਦੇ ਨਾਂ ਗੋਲਡੀ ਬਰਾੜ, ਲਿਪਿਨ ਨਹਿਰਾ, ਸਚਿਨ ਥਾਪਨ ਅਤੇ ਅਨਮੋਲ ਸ਼ਾਮਲ ਹਨ। ਇਸ ਤੋਂ ਇਲਾਵਾ ਨਿਸ਼ਾਨੇਬਾਜ਼ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਅਤੇ ਅੰਮ੍ਰਿਤਸਰ ‘ਚ ਮੁਕਾਬਲੇ ‘ਚ ਮਾਰੇ ਗਏ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਦੇ ਨਾਂ ਵੀ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਇਨ੍ਹਾਂ ਦੀ ਮਦਦ ਕਰਨ ਵਾਲੇ ਗੈਂਗਸਟਰ ਮਨਪ੍ਰੀਤ ਭਾਊ, ਮਨਪ੍ਰੀਤ ਮੰਨਾ, ਸ਼ਿਰਾਜ ਮਿੰਟੂ, ਮਨਮੋਹਨ ਮੋਹਨਾ, ਸਚਿਨ ਭਿਵਾਨੀ ਦੇ ਵੇਰਵੇ ਵੀ ਦਿੱਤੇ ਗਏ ਹਨ।

ਇਸਦੇ ਨਾਲ ਹੀ ਇਸ ਵਿੱਚ 100 ਤੋਂ ਵੱਧ ਗਵਾਹਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਸ ‘ਚ ਚਸ਼ਮਦੀਦ ਗਵਾਹ, ਮੂਸੇਵਾਲਾ ਨਾਲ ਕਤਲ ਸਮੇਂ ਮੌਜੂਦ ਦੋਸਤ, ਪੋਸਟਮਾਰਟਮ ਕਰਨ ਵਾਲੇ ਡਾਕਟਰ, ਗੋਲੀ ਚਲਾਉਣ ਵਾਲੇ ਹੋਟਲ ਸਟਾਫ ਸਮੇਤ ਕਈ ਲੋਕ ਸ਼ਾਮਲ ਕੀਤੇ ਗਏ ਹਨ। ਪੁਲਿਸ ਜਲਦ ਹੀ ਇਸ ਮਾਮਲੇ ‘ਚ ਪੂਰਾ ਖ਼ੁਲਾਸਾ ਕਰੇਗੀ।

Exit mobile version