July 8, 2024 11:12 pm
ਥੱਪੜ

ਕਿਸਾਨ ਔਰਤ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਵਿਭਾਗ ਨੇ ਕੀਤਾ ਲਾਈਨ ਹਾਜ਼ਰ

ਚੰਡੀਗੜ੍ਹ, 18 ਮਈ 2023: ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਇੱਕ ਮਹਿਲਾ ਨੂੰ ਥੱਪੜ ਮਾਰਿਆ, ਜਿਸਦੀ ਵੀਡੀਓ ਵਾਇਰਲ ਹੋ ਰਹੀ ਹੈ। ਦੂਜੇ ਪਾਸੇ ਵੀਡੀਓ ਦਾ ਨੋਟਿਸ ਲੈਂਦਿਆਂ ਉੱਚ ਅਧਿਕਾਰੀਆਂ ਨੇ ਉਕਤ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਗੁਰਦਾਸਪੁਰ ਦੇ ਪਿੰਡ ਭਾਮੜੀ ਦੀ ਹੈ। ਪੁਲਿਸ ਟੀਮ ਦਿੱਲੀ ਕਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਐਕੁਆਇਰ ਕਰਨ ਆਈ ਸੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਪੁਲਿਸ ਦੇ ਨਾਲ ਸੀ।

ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਐਕਵਾਇਰ ਦੌਰਾਨ ਪ੍ਰਸ਼ਾਸਨ ਦੀਆਂ ਟੀਮਾਂ ਅਤੇ ਕਿਸਾਨਾਂ ਵਿਚਾਲੇ ਤਕਰਾਰ ਵੀ ਹੋਈ ਸੀ। ਇਸ ਦੌਰਾਨ ਪ੍ਰਦਰਸ਼ਨ ਕਰ ਰਹੀ ਕਿਸਾਨ ਔਰਤ ਨੂੰ ਪੁਲਿਸ ਮੁਲਾਜ਼ਮਾਂ ਵੱਲੋਂ ਥੱਪੜ ਮਾਰ ਦਿੱਤਾ ਗਿਆ, ਜਿਸ ਦੀ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ | ਇਸ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ ’ਤੇ ਕਿਸਾਨ ਆਗੂਆਂ ਦੀ ਖਿੱਚ-ਧੂਹ ਕਰਨ ਅਤੇ ਉਨ੍ਹਾਂ ਦੀਆਂ ਪੱਗਾਂ ਲਾਹੁਣ ਦੇ ਦੋਸ਼ ਵੀ ਲਾਏ ਜਾ ਰਹੇ ਹਨ। ਇਸ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਲੋਕ ਧਰਨਾ ਦੇਣ ਦੀ ਚਿਤਾਵਨੀ ਦੇ ਰਹੇ ਹਨ।