Site icon TheUnmute.com

ਪੰਜਾਬ ਸਰਕਾਰ ਵੱਲੋਂ ਭੇਜੀਆਂ ਝਾਕੀਆਂ ਨੂੰ ਬੇਲਾ ਚੌਂਕ ਰੂਪਨਗਰ ਅਤੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਕੀਤਾ ਪ੍ਰਦਰਸ਼ਿਤ

Punjab government

ਰੂਪਨਗਰ, 27 ਜਨਵਰੀ 2024: ਪੰਜਾਬ ਸਰਕਾਰ (Punjab government) ਵੱਲੋਂ ਭੇਜੀਆਂ ਪੰਜਾਬ ਦੇ ਇਤਿਹਾਸ, ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ, ਅਮੀਰ ਵਿਰਸੇ, ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਬੇਲਾ ਚੌਂਕ ਰੂਪਨਗਰ, ਮਹਾਰਾਜਾ ਰਣਜੀਤ ਸਿੰਘ ਪਾਰਕ ਅਤੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਪ੍ਰਦਰਸ਼ਿਤ ਕੀਤਾ ਗਿਆ ਜਿਸਨੂੰ ਲੋਕ ਬੇਹੱਦ ਪਸੰਦ ਕਰ ਰਹੇ ਹਨ ਅਤੇ ਉਨ੍ਹਾਂ ਨਾਲ ਫੋਟੋਜ਼ ਕਰਵਾ ਰਹੇ ਹਨ।

ਇਹ ਝਾਕੀਆਂ ਸਭ ਨੂੰ ਇਸ ਗੱਲ ਤੋਂ ਜਾਣੂ ਕਰਵਾ ਰਹੀਆਂ ਹਨ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਸਮੇਂ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਹੀ ਦਿੱਤੀਆਂ। ਇਨ੍ਹਾਂ ਝਾਕੀਆਂ ਵਿੱਚ ਜਲਿਆਂਵਾਲਾ ਬਾਗ ਦੇ ਸ਼ਹੀਦੀ ਸਾਕੇ, ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸ. ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ, ਕਾਮਾਗਾਟਾ ਮਾਰੂ ਦੀ ਘਟਨਾ ਦਿਖਾਇਆ ਗਿਆ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਭੇਜੀ ਦੂਜੀ ਝਾਕੀ ਰਾਹੀਂ ‘ਨਾਰੀ ਸ਼ਕਤੀ’ (ਮਾਈ ਭਾਗੋ-ਪਹਿਲੀ ਮਹਾਨ ਸਿੱਖ ਜੰਗਜੂ ਬੀਬੀ) ਅਤੇ ਮਾਈ ਭਾਗੋ ਆਰਮਡ ਫੋਰਸਿਸ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵੱਲੋਂ ਸਿੱਖਿਅਤ ਬੱਚੀਆਂ ਵੱਲੋਂ ਅਤੇ ਇਸ ਤੋਂ ਇਲਾਵਾ ਹੋਰ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਨੂੰ ਬਾਖੂਬੀ ਦਰਸਾਇਆ ਗਿਆ। ਜਦਕਿ ਤੀਜੀ ਝਾਕੀ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦੀ ਪੇਸ਼ਕਾਰੀ ਕੀਤੀ ਗਈ।

Exit mobile version