ਚੰਡੀਗੜ੍ਹ 07 ਫਰਵਰੀ 2023: ਤੁਰਕੀ (Turkey) ਅਤੇ ਸੀਰੀਆ ਵਿਚ ਸੋਮਵਾਰ ਸਵੇਰੇ ਆਏ ਭਿਆਨਕ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਤੁਰਕੀ ਅਤੇ ਸੀਰੀਆ ਵਿੱਚ 7 ਫਰਵਰੀ ਨੂੰ ਆਏ ਭੂਚਾਲ ਕਾਰਨ ਹੁਣ ਤੱਕ ਪੰਜ ਹਜ਼ਾਰ ਤੋਂ ਵੱਧ ਜਣਿਆਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ ਕਿਉਂਕਿ ਬਚਾਅ ਕਰਮਚਾਰੀ ਅਜੇ ਵੀ ਇਮਾਰਤਾਂ ਦੇ ਮਲਬੇ ਵਿਚ ਦੱਬੇ ਲੋਕਾਂ ਦੀ ਭਾਲ ਕਰ ਰਹੇ ਹਨ।
ਇਸ ਤਬਾਹੀ ਤੋਂ ਬਾਅਦ ਸਥਿਤੀ ‘ਤੇ ਕਾਬੂ ਪਾਉਣ ਲਈ ਭੂਚਾਲ ਪ੍ਰਭਾਵਿਤ 10 ਸੂਬਿਆਂ ‘ਚ 3 ਮਹੀਨੇ ਦੀ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਸਮਾਚਾਰ ਏਜੰਸੀ ਏਐਨਆਈ ਨੇ ਤੁਰਕੀ ਦੀ ਅਨਾਦੋਲੂ ਸਮਾਚਾਰ ਏਜੰਸੀ ਦੇ ਹਵਾਲੇ ਨਾਲ ਕਿਹਾ ਕਿ ਤੁਰਕੀ (Turkey) ਦੇ ਰਾਸ਼ਟਰਪਤੀ ਰੇਸੇਪ ਤੈਯਪ ਨੇ ਭੂਚਾਲ ਤੋਂ ਪ੍ਰਭਾਵਿਤ 10 ਸੂਬਿਆਂ ਵਿਚ ਤਿੰਨ ਮਹੀਨਿਆਂ ਲਈ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।