July 4, 2024 9:05 am
digitization

ਸੰਯੁਕਤ ਰਾਸ਼ਟਰ ਅਸੈਂਬਲੀ ਦੇ ਪ੍ਰਧਾਨ ਨੇ ਭਾਰਤ ‘ਚ ਵਧਦੀ ਡਿਜੀਟਲਾਈਜ਼ੇਸ਼ਨ ਦੀ ਕੀਤੀ ਤਾਰੀਫ਼

ਚੰਡੀਗੜ੍ਹ, 7 ਅਪ੍ਰੈਲ 2024: ਸੰਯੁਕਤ ਰਾਸ਼ਟਰ ਅਸੈਂਬਲੀ ਨੇ ਭਾਰਤ ਵਿੱਚ ਤੇਜ਼ੀ ਨਾਲ ਹੋ ਰਹੇ ਡਿਜੀਟਲਾਈਜ਼ੇਸ਼ਨ (digitization) ਦੀ ਪ੍ਰਸ਼ੰਸ਼ਾ ਕੀਤੀ ਹੈ। ਭਾਰਤ ਦੀ ਤਾਰੀਫ਼ ਕਰਦੇ ਹੋਏ ਸੰਯੁਕਤ ਰਾਸ਼ਟਰ ਅਸੈਂਬਲੀ ਦੇ ਪ੍ਰਧਾਨ ਡੇਨਿਸ ਫਰਾਂਸਿਸ ਨੇ ਕਿਹਾ ਕਿ ਇਸ ਨਾਲ ਭਾਰਤ ਵਿੱਚ ਵਿੱਤੀ ਸਮਾਵੇਸ਼ ਨੂੰ ਉਤਸ਼ਾਹ ਮਿਲੇਗਾ ਅਤੇ ਗਰੀਬੀ ਘਟਾਉਣ ਵਿੱਚ ਵੀ ਮੱਦਦ ਮਿਲੇਗੀ। ਉਨ੍ਹਾਂ ਕਿਹਾ ਕਿ ਦੂਜੇ ਦੇਸ਼ਾਂ ਨੂੰ ਵੀ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਮੇਰਾ ਮੰਨਣਾ ਹੈ ਕਿ ਇਸ ਨੂੰ ਵਿਸ਼ਵ ਭਾਈਚਾਰੇ ਨਾਲ ਸਾਂਝਾ ਕੀਤਾ ਜਾ ਸਕਦਾ ਹੈ।

ਸੰਯੁਕਤ ਰਾਸ਼ਟਰ ਮਹਾਸਭਾ ਦੇ ਪ੍ਰਧਾਨ ਡੇਨਿਸ ਫ੍ਰਾਂਸਿਸ ਨੇ ਭਾਰਤ ਵਿੱਚ ਡਿਜੀਟਲਾਈਜੇਸ਼ਨ (digitization) ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜਦੋਂ ਵੀ ਮੈਂ ਭਾਰਤ ਬਾਰੇ ਸੋਚਦਾ ਹਾਂ ਤਾਂ ਮੈਨੂੰ ਅਤੁਲ੍ਯ ਭਾਰਤ ਯਾਦ ਆਉਂਦਾ ਹੈ। ਜਦੋਂ ਮੈਂ ਉੱਥੇ ਸੀ ਤਾਂ ਮੈਂ ਇਸਨੂੰ ਦੇਖਿਆ। ਮੈਂ ਦੱਸ ਸਕਦਾ ਹਾਂ ਕਿ ਭਾਰਤ ਵਿੱਚ ਡਿਜੀਟਲਾਈਜ਼ੇਸ਼ਨ ਦੀ ਬਹੁਤ ਵਰਤੋਂ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਫਰਾਂਸਿਸ ਇਸ ਸਾਲ 22 ਤੋਂ 26 ਜਨਵਰੀ ਤੱਕ ਭਾਰਤ ਦੇ ਅਧਿਕਾਰਤ ਦੌਰੇ ‘ਤੇ ਸਨ।

ਇਸ ਦੌਰਾਨ, ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਦੁਵੱਲੀ ਮੀਟਿੰਗ ਕੀਤੀ ਅਤੇ ਜੈਪੁਰ ਅਤੇ ਮੁੰਬਈ ਦਾ ਦੌਰਾ ਵੀ ਕੀਤਾ। ਦੌਰੇ ਦੌਰਾਨ ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ ਸਮੇਤ ਲੋਕਾਂ ਨਾਲ ਗੱਲਬਾਤ ਕੀਤੀ, ਜਿਸ ਵਿੱਚ ਤਕਨਾਲੋਜੀ ਅਤੇ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਵਰਗੇ ਮੁੱਦੇ ਕੇਂਦਰ ਵਿੱਚ ਸਨ। ਜਿਸ ਤੋਂ ਬਾਅਦ ਸੰਯੁਕਤ ਰਾਸ਼ਟਰ ਦੇ ਰਾਸ਼ਟਰਪਤੀ ਭਾਰਤ ਦੇ ਡਿਜੀਟਲਾਈਜ਼ੇਸ਼ਨ ਮਾਡਲ ਦੇ ਪ੍ਰਸ਼ੰਸਕ ਬਣ ਗਏ।