Site icon TheUnmute.com

ਪਿਛਲੀ ਕਾਂਗਰਸ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦਾ ਕੈਰੀਅਰ ਖ਼ਤਮ ਕਰ ਦਿੱਤਾ: ਹਰਜੋਤ ਬੈਂਸ

1158 ਅਸਿਸਟੈਂਟ ਪ੍ਰੋਫੈਸਰਾਂ

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਵਿਧਾਨ ਸਭਾ ਇਜਲਾਸ ਦੇ ਜ਼ੀਰੋ ਆਵਰ ਵਿੱਚ ਕਾਂਗਰਸ ਨੇ ਮਾਈਨਿੰਗ ਅਤੇ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਹਾਲ ਹੀ ਵਿੱਚ ਧਰਨੇ ਦੌਰਾਨ ਖੁਦਕੁਸ਼ੀ ਕਰ ਚੁੱਕੀ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਪਲੇਨ ਪੇਪਰ ਵਿੱਚ ਨੌਕਰੀ ਦੇਣ ਦਾ ਮੁੱਦਾ ਉਠਾਇਆ। ਇਸਦੇ ਨਾਲ ਹੀ ਮਾਈਨਿੰਗ ਦੇ ਮੁੱਦੇ ‘ਤੇ ਵੀ ਤਣਾਅ ਵਧ ਗਿਆ ਹੈ।

ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਭੜਕ ਗਏ, ਉਨ੍ਹਾਂ ਕਿਹਾ ਕਿ ਉਹ ਮੰਤਰੀ ਵੀ ਰਹਿ ਚੁੱਕੇ ਹਨ ਅਤੇ ਭਗਵੰਤ ਮਾਨ ਦੀ ਸਰਕਾਰ ‘ਚ ਰੇਤ ਤੋਂ ਵੱਧ ਮੁਨਾਫਾ ਕਮਾਇਆ ਗਿਆ ਹੈ। ਇਸਦੇ ਨਾਲ ਹੀ ਹਰਜੋਤ ਬੈਂਸ ਨੇ ਦੱਸਿਆ ਕਿ ਕਾਂਗਰਸ ਨੇ ਨਵੰਬਰ 2021 ਵਿੱਚ ਜ਼ਾਬਤੇ ਤੋਂ ਪਹਿਲਾਂ 1158 ਪ੍ਰੋਫੈਸਰਾਂ ਦੀ ਭਰਤੀ ਕੱਢੀ ਸੀ। ਉਨ੍ਹਾਂ ਕਿਹਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਵੀ ਸਪੱਸ਼ਟ ਕਿਹਾ ਕਿ ਇਹ ਭਰਤੀ ਗਲਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀ ਸਿਰਫ਼ ਸਿਆਸੀ ਲਾਹਾ ਲੈਣ ਲਈ ਕੀਤੀ ਗਈ ਸੀ। ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਹੈ ਕਿ ਇਸ ਭਰਤੀ ਗੈਰ-ਕਾਨੂੰਨੀ ਸੀ, ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਪਿਛਲੀ ਕਾਂਗਰਸ ਦੀ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦਾ ਕੈਰੀਅਰ ਕੀਤਾ ਖ਼ਤਮ ਕਰ ਦਿੱਤਾ |

Exit mobile version