Site icon TheUnmute.com

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪਾਂ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹੈ ਹੱਲ: ਦੀਪਾਂਕਰ ਗਰਗ

ਦੀਪਾਂਕਰ ਗਰਗ

ਐਸ.ਏ.ਐਸ. ਨਗਰ, 09 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਗਏ ਕੈਂਪਾਂ ਰਾਹੀਂ ਸਰਕਾਰ ਵੱਲੋਂ ਆਮ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਦੇ ਹੋਏ ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ। ਮੋਹਾਲੀ ਸਬ-ਡਿਵੀਜ਼ਨ ਵਿਖੇ ਪਿੰਡ ਅਲੀਪੁਰ, ਚਾਚੂ ਮਾਜਰਾ, ਰੁੜਕਾ ਅਤੇ ਨਡਿਆਲੀ ਵਿੱਚ ਲਾਏ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਤਹਿਤ ਕੰਮ ਕਰਾਉਣ ਲਈ ਹਿੱਸਾ ਲਿਆ।

ਇਹ ਜਾਣਕਾਰੀ ਦਿੰਦਿਆਂ ਉਪ ਮੰਡਲ ਮੋਹਾਲੀ, ਦੀਪਾਂਕਰ ਗਰਗ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਰਕਾਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਕੇ ਲੋਕਾਂ ਦੇ ਲੰਬਿਤ ਪਏ ਕੰਮਾਂ ਨੂੰ ਪੂਰਾ ਕੀਤਾ ਗਿਆ।ਦੀਪਾਂਕਰ ਗਰਗ ਨੇ ਦੱਸਿਆ ਕਿ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਆਮ ਲੋਕਾਂ ਨੂੰ ਲਾਭ ਦੇਣ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਪ੍ਰਚਾਰ ਵੈਨਾਂ ਲੋਕਾਂ ਲਈ ਲਾਭਦਾਇਕ ਸਾਬਤ ਹੋ ਰਹੀਆਂ ਹਨ। ਲੋਕਾਂ ਦੇ ਕੰਮ ਮੌਕੇ ਤੇ ਹੀ ਬਿਨਾਂ ਕਿਸੇ ਦੇਰੀ ਦੇ ਤਸੱਲੀਬਖਸ਼ ਕੀਤੇ ਜਾ ਰਹੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੁਆਰਾ ਕੀਤਾ ਗਿਆ ਇਹ ਉਪਰਾਲਾ ਆਮ ਲੋਕਾਂ ਲਈ ਇਕ ਬਹੁਤ ਹੀ ਵੱਡੀ ਸੁਵਿਧਾ ਹੈ, ਜਿਸ ਨਾਲ ਹੁਣ ਲੋਕਾਂ ਦੀਆਂ ਸ਼ਿਕਾਇਤਾਂ/ਮਾਮਲਿਆਂ ਦਾ ਨਿਪਟਾਰਾ ਉਨਾਂ ਦੇ ਪਿੰਡ/ਘਰ ਵਿੱਚ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Exit mobile version