ਚੰਡੀਗੜ੍ਹ, 17 ਮਾਰਚ 2023: ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਹੁਣ ਤੱਕ ਹੰਗਾਮੇ ਨਾਲ ਭਰਿਆ ਰਿਹਾ ਹੈ।ਇਸ ਦੌਰਾਨ ਰਾਹੁਲ ਗਾਂਧੀ ਦੇ ਬਿਆਨ ਅਤੇ ਅਡਾਨੀ ਮੁੱਦੇ ‘ਤੇ ਹੋਏ ਵਿਵਾਦ ਦਰਮਿਆਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਸ਼ੁੱਕਰਵਾਰ ਨੂੰ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ । ਹੁਣ ਲੋਕ ਸਭਾ (Lok Sabha) ਅਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਨੂੰ ਹੋਵੇਗੀ।
ਜਿੱਥੇ ਕੇਂਦਰ ਸਰਕਾਰ ਰਾਹੁਲ ਗਾਂਧੀ ਨੂੰ ਲੰਡਨ ਵਿੱਚ ਉਨ੍ਹਾਂ ਦੇ ਬਿਆਨਾਂ ਨੂੰ ਲੈ ਕੇ ਘੇਰ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਇਸ ਵਾਰ ਅਡਾਨੀ ਮਾਮਲੇ ਵਿੱਚ ਹਿੰਡਨਬਰਗ ਰਿਪੋਰਟ ਦਾ ਮੁੱਦਾ ਚੁੱਕ ਰਹੀ ਹੈ। ਇਸ ਕਾਰਨ ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮਾ ਜਾਰੀ ਹੈ। ਸ਼ੁੱਕਰਵਾਰ ਨੂੰ ਵੀ ਦੋਵਾਂ ਸਦਨਾਂ ‘ਚ ਅਜਿਹਾ ਹੀ ਦ੍ਰਿਸ਼ ਦੇਖਣ ਨੂੰ ਮਿਲਿਆ। ਹਾਲਾਂਕਿ ਲੋਕ ਸਭਾ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸਾਬਕਾ ਸਪੀਕਰ ਸੋਨੀਆ ਗਾਂਧੀ ਨਜ਼ਰ ਆਏ।