Lok Sabha

ਸੰਸਦ ‘ਚ ਭਾਰੀ ਹੰਗਾਮੇ ਕਾਰਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

ਚੰਡੀਗੜ੍ਹ 289 ਜੁਲਾਈ 2022: ਸੰਸਦ ਦਾ ਮਾਨਸੂਨ ਸੈਸ਼ਨ ਅੱਜ ਵੀ ਭਾਰੀ ਹੰਗਾਮੇ ਦੀ ਭੇਟ ਚੜ ਗਿਆ | ਸੰਸਦ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਪਹਿਲਾਂ ਰਾਜ ਸਭਾ ਅਤੇ ਲੋਕ ਸਭਾ (Lok Sabha) ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਮੁੜ ਹੰਗਾਮਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਦੋਵਾਂ ਸਦਨਾਂ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

ਇਸ ਦੌਰਾਨ ਕਾਂਗਰਸ ਦੇ ਰਾਜ ਸਭਾ ਮੈਂਬਰ ਮੱਲਿਕਾਰਜੁਨ ਖੜਗੇ ਨੇ ਕਿਹਾ, ਅਧੀਰ ਰੰਜਨ ਚੌਧਰੀ ਨੇ ਮੁਆਫੀ ਮੰਗ ਲਈ ਹੈ। ਇਸ ਦੇ ਬਾਵਜੂਦ ਭਾਜਪਾ ਸੋਨੀਆ ਗਾਂਧੀ ਤੋਂ ਮੁਆਫੀ ਮੰਗਣ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ, ਤਾਂ ਜੋ ਮਹਿੰਗਾਈ, ਬੇਰੁਜ਼ਗਾਰੀ ਵਰਗੇ ਮੁੱਦਿਆਂ ‘ਤੇ ਚਰਚਾ ਤੋਂ ਬਚਿਆ ਜਾ ਸਕੇ।

Scroll to Top