Lok Sabha

ਵਿਰੋਧੀ ਧਿਰ ਤੇ ਸੱਤਾਧਾਰੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ, 06 ਅਪ੍ਰੈਲ 2023: 13 ਮਾਰਚ ਤੋਂ ਸ਼ੁਰੂ ਹੋਏ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਵਿੱਚ ਵਿਰੋਧੀ ਧਿਰ ਅਤੇ ਸੱਤਾਧਾਰੀ ਧਿਰ ਵੱਲੋਂ ਹੰਗਾਮੇ ਕਾਰਨ ਲੋਕ ਸਭਾ (Lok Sabha) ਅਤੇ ਰਾਜ ਸਭਾ ਵਿੱਚ ਵਾਰ-ਵਾਰ ਵਿਘਨ ਪਿਆ। ਦੋਵਾਂ ਸਦਨਾਂ ਦੀ ਕਾਰਵਾਈ ਸੁਚਾਰੂ ਢੰਗ ਨਾਲ ਨਹੀਂ ਚੱਲ ਸਕੀ। ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਨੂੰ ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਸੀ। ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਯਾਨੀ 6 ਅਪ੍ਰੈਲ ਤੱਕ ਹੀ ਚੱਲੇਗਾ।

ਲੋਕ ਸਭਾ (Lok Sabha) ਅਤੇ ਰਾਜ ਸਭਾ ਵਿੱਚ ਭਾਰੀ ਹੰਗਾਮੇ ਕਾਰਨ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ ਜਦਕਿ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਸਭਾ ਵਿੱਚ ਹੰਗਾਮਾ ਹੋਇਆ। ਵਿਰੋਧੀ ਪਾਰਟੀ ਦੇ ਆਗੂ ਕਾਲੇ ਕੱਪੜੇ ਪਾ ਕੇ ਪਹੁੰਚੇ । ਭਾਜਪਾ ਦੇ ਸੰਸਦ ਮੈਂਬਰ ਪਾਰਟੀ ਦੇ ਸਥਾਪਨਾ ਦਿਵਸ ‘ਤੇ ਭਗਵੇਂ ਕੱਪੜੇ ਪਾ ਕੇ ਸੰਸਦ ਪਹੁੰਚੇ ।

ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਪੂਰੀ ਭਾਜਪਾ ਅਤੇ ਨਰਿੰਦਰ ਮੋਦੀ ਸਰਕਾਰ ਲੋਕਤੰਤਰ ਨੂੰ ਤਬਾਹ ਕਰਨ ਦਾ ਕੰਮ ਕਰ ਰਹੀ ਹੈ। ਪੂਰੇ ਸੈਸ਼ਨ ਦੌਰਾਨ ਉਹ ਅਡਾਨੀ ਨੂੰ ਬਚਾਉਣ ‘ਚ ਲੱਗੇ ਰਹੇ। ਅਸੀਂ ਸਿਰਫ਼ ਜੇਪੀਸੀ ਜਾਂਚ ਦੀ ਮੰਗ ਕਰ ਰਹੇ ਹਾਂ। ਉਹ ਇਸ ਬਾਰੇ ਗੱਲ ਵੀ ਨਹੀਂ ਕਰ ਰਹੇ ਹਨ। ਅਸੀਂ ਇਸ ਮੁੱਦੇ ਨੂੰ ਜਨਤਾ ਦੇ ਸਾਹਮਣੇ ਲੈ ਕੇ ਜਾਵਾਂਗੇ।

ਦੂਜੇ ਪਾਸੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ਨੇ ਬਹੁਤ ਹੀ ਗਲਤ ਤਰੀਕੇ ਨਾਲ ਪ੍ਰੇਸ਼ਾਨ ਕੀਤਾ ਅਤੇ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ। ਦੇਸ਼ ਦੇਖ ਰਿਹਾ ਹੈ ਕਿ ਕਾਂਗਰਸ ਪਾਰਟੀ ਅਤੇ ਉਸ ਦੇ ਸਾਥੀਆਂ ਨੇ ਰਾਹੁਲ ਗਾਂਧੀ ਬਾਰੇ ਕੀ ਕੀਤਾ ਹੈ। ਮੈਂ ਇਸ ਗੱਲ ਦਾ ਖੰਡਨ ਕਰਨਾ ਚਾਹੁੰਦਾ ਹਾਂ ਕਿ ਜਿਸ ਤਰ੍ਹਾਂ ਕਾਂਗਰਸ ਅਤੇ ਉਨ੍ਹਾਂ ਦੇ ਸਾਥੀਆਂ ਨੇ ਮਿਲ ਕੇ ਅਦਾਲਤ ‘ਤੇ ਦਬਾਅ ਬਣਾਉਣ ਲਈ ਸੂਰਤ ਦੀ ਅਦਾਲਤ ‘ਚ ਗਏ, ਜਲੂਸ ਕੱਢਿਆ ਅਤੇ ਅਦਾਲਤ ਦੇ ਕੰਪਲੈਕਸ ‘ਚ ਗਏ।

Scroll to Top