ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੇਲਵੇ ‘ਚ ਡੇਢ ਲੱਖ ਨੌਕਰੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ: ਰੇਲ ਮੰਤਰੀ

Railways

ਚੰਡੀਗੜ੍ਹ 05 ਅਗਸਤ 2022: ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਕੇਂਦਰ ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਦੌਰਾਨ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਰਾਜ ਸਭਾ ‘ਚ ਕਿਹਾ ਕਿ ਰੇਲਵੇ (Railways) ਵੱਲੋਂ ਪਿਛਲੇ ਅੱਠ ਸਾਲਾਂ ਵਿੱਚ ਭਾਵ 2014 ਤੋਂ ਲੈ ਕੇ ਹੁਣ ਤੱਕ 3,50,000 ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਆਪਣੇ ਲਿਖਤੀ ਜਵਾਬ ਵਿੱਚ ਕਿਹਾ ਕਿ ਡੇਢ ਲੱਖ ਨੌਕਰੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਉਹ ਬਹੁਤ ਜਲਦੀ ਮੁਕੰਮਲ ਕਰ ਲਿਆ ਜਾਵੇਗਾ |

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਸਵਾਲਾਂ ਦੇ ਜਵਾਬ ਦਿੰਦਿਆਂ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਭਾਰਤੀ ਰੇਲਵੇ ਦਾ ਵੱਡਾ ਯੋਗਦਾਨ ਰਿਹਾ ਹੈ ਅਤੇ ਇਸ ਸਾਲ ਰੇਲਵੇ ਵੱਲੋਂ ਹੀ 18,000 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 10 ਲੱਖ ਨੌਕਰੀਆਂ ਦੇਣ ਦੇ ਐਲਾਨ ਦੇ ਹਿੱਸੇ ਵਜੋਂ ਰੇਲਵੇ (Railways) ਦਾ ਵੀ ਵੱਡਾ ਯੋਗਦਾਨ ਹੈ ਅਤੇ ਇਸ ਤਹਿਤ 01 ਲੱਖ 40 ਹਜ਼ਾਰ ਹੋਰ ਨੌਕਰੀਆਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਵਿੱਚ ਹੀ ਹੁਣ ਤੱਕ 18,000 ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਚੁੱਕੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।