Chhath

ਛਠ ਤਿਉਹਾਰ ‘ਤੇ ਪਾਣੀਪਤ ‘ਚ ਹੋਵੇਗਾ ਪ੍ਰੋਗਰਾਮ, CM ਮਨੋਹਰ ਲਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ

ਚੰਡੀਗੜ 18 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਪਾਣੀਪਤ ਜ਼ਿਲੇ ਵਿਚ ਛਠ (Chhath) ਤਿਉਹਾਰ ਮੌਕੇ ਆਯੋਜਿਤ ਪ੍ਰੋਗਰਾਮ ਦੇ ਮੱਦੇਨਜ਼ਰ ਕਰਨਾਲ ਤੋਂ ਲੋਕ ਸਭਾ ਮੈਂਬਰ ਸੰਜੇ ਭਾਟੀਆ ਨੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਦੇ ਨਾਲ। ਸ਼ਨੀਵਾਰ ਨੂੰ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ।

ਸੰਸਦ ਮੈਂਬਰ ਸੰਜੇ ਭਾਟੀਆ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ, ਕਿਉਂਕਿ ਮੁੱਖ ਮੰਤਰੀ ਪਾਣੀਪਤ ਵਿੱਚ ਛਠ ਤਿਉਹਾਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਹਨ ਅਤੇ ਪੂਰਵਾਂਚਲ ਦੇ ਲੋਕਾਂ ਦੀਆਂ ਲਗਭਗ 30 ਸੰਸਥਾਵਾਂ ਸਾਂਝੇ ਤੌਰ ‘ਤੇ ਇਸ ਪ੍ਰੋਗਰਾਮ ਦਾ ਆਯੋਜਨ ਕਰ ਰਹੀਆਂ ਹਨ।

ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਅਤੇ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਡਾ: ਅਮਿਤ ਕੁਮਾਰ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਵੱਖ-ਵੱਖ ਸੰਸਥਾਵਾਂ ਵੱਲੋਂ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਵਿੱਚ ਐਤਵਾਰ ਨੂੰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ |

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਦਿੱਲੀ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਵੀ ਸ਼ਿਰਕਤ ਕਰਨਗੇ। ਪਾਣੀਪਤ ‘ਚ ਆਯੋਜਿਤ ਛਠ (Chhath) ਉਤਸਵ ਦੇ ਪ੍ਰੋਗਰਾਮ ‘ਚ ਪੂਰਵਾਂਚਲ ਦੇ ਲੋਕਾਂ ਦਾ ਵਿਸ਼ੇਸ਼ ਸਵਾਗਤ ਕੀਤਾ ਜਾਵੇਗਾ ਅਤੇ ਪੂਰਵਾਂਚਲ ਦੇ ਲੋਕਾਂ ਵਲੋਂ ਮੁੱਖ ਮੰਤਰੀ ਕੋਲ ਇਕ ਮੰਗ ਵੀ ਰੱਖੀ ਜਾਵੇਗੀ।

ਡਾ: ਅਮਿਤ ਕੁਮਾਰ ਅਗਰਵਾਲ ਨੇ ਪਾਣੀਪਤ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਦਹੀਆ ਅਤੇ ਪੁਲਿਸ ਸੁਪਰਡੈਂਟ ਅਜੀਤ ਸਿੰਘ ਸ਼ੇਖਾਵਤ ਨਾਲ ਸਮੁੱਚੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ | ਇਸ ਮੌਕੇ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਵਧੀਕ ਡਾਇਰੈਕਟਰ ਡਾ: ਕੁਲਦੀਪ ਸੈਣੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Scroll to Top