Punjab Police

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ, 21 ਮਾਰਚ 2023: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਵਿਰੋਧ ‘ਚ ਮੋਹਾਲੀ ‘ਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪੰਜਾਬ ਪੁਲਿਸ ਨੇ ਕਾਰਵਾਈ ਕੀਤੀ ਹੈ | ਇਸਦੇ ਨਾਲ ਹੀ ਜਨਤਕ ਰਸਤਾ ਖਾਲੀ ਕਰਵਾ ਲਿਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਮੋਹਾਲੀ ਜ਼ਿਲ੍ਹੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਜਨਤਕ ਮਾਰਗ (ਏਅਰਪੋਰਟ ਰੋਡ) ਨੂੰ ਜਾਮ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਹੁਣ ਹਰਕਤ ਵਿੱਚ ਆ ਗਈ ਹੈ। ਕਾਰਵਾਈ ਦਾ ਵਿਰੋਧ ਕਰ ਰਹੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ । ਧਰਨਾਕਾਰੀਆਂ ਨੂੰ ਚੁੱਕ ਕੇ ਬੱਸਾਂ ਵਿੱਚ ਬਿਠਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਰੈਪਿਡ ਐਕਸ਼ਨ ਫੋਰਸ (ਆਰ.ਏ.ਐੱਫ.) ਦੀਆਂ ਟੀਮਾਂ ਮੋਹਾਲੀ ‘ਚ ਤਾਇਨਾਤ ਹਨ।

 

Scroll to Top