ਚੰਡੀਗੜ੍ਹ, 24 ਜੁਲਾਈ 2023: ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਰਾਜਜੀਤ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ ਵਿਚ ਬਹਿਸ ਦੌਰਾਨ ਬਰਖਾਸਤ ਏਆਈਜੀ ਰਾਜਜੀਤ ਸਿੰਘ ਦੇ ਵਕੀਲ ਨੇ ਕਿਹਾ ਕਿ ਉਸ ਦਾ ਨਾਂ ਬਾਅਦ ਵਿਚ ਜਾਂਚ ਵਿਚ ਸ਼ਾਮਲ ਕੀਤਾ ਗਿਆ ਸੀ, ਜਦੋਂ ਕਿ ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਇੰਸਪੈਕਟਰ ਇੰਦਰਜੀਤ ਸਿੰਘ ਤੋਂ ਪੁੱਛਗਿੱਛ ਵਿਚ ਰਾਜਜੀਤ ਦਾ ਨਾਂ ਪਹਿਲਾਂ ਹੀ ਸਾਹਮਣੇ ਆ ਚੁੱਕਾ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਇੰਦਰਜੀਤ ਨੂੰ ਰਾਜਜੀਤ ਦੀ ਮੱਦਦ ਮਿਲੀ ਸੀ, ਉਸ ਦੀ ਮੱਦਦ ਤੋਂ ਬਿਨਾਂ ਨਸ਼ੇ ਦਾ ਕਾਰੋਬਾਰ ਸੰਭਵ ਨਹੀਂ ਸੀ।
ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਬਰਖ਼ਾਸਤ AIG ਰਾਜਜੀਤ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ
