Site icon TheUnmute.com

ਪੰਜਾਬ ਕੈਬਿਨਟ ਵਲੋਂ ਪੰਜਾਬ ਕਨਾਲ ਐਂਡ ਡਰੇਨੇਜ ਐਕਟ-2023 ਦੇ ਗਠਨ ਨੂੰ ਪ੍ਰਵਾਨਗੀ

New Sports Policy

ਚੰਡੀਗੜ੍ਹ, 31 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ (Punjab Cabinet) ਨੇ ਅੱਜ ਕਈ ਅਹਿਮ ਫੈਸਲੇ ਲਏ ਹਨ | ਮੰਤਰੀ ਮੰਡਲ ਨੇ ਸੂਬੇ ਵਿਚ ਨਹਿਰਾਂ ਅਤੇ ਸੇਮ ਨਾਲਿਆਂ ਦੇ ਕੰਟਰੋਲ ਅਤੇ ਪ੍ਰਬੰਧਨ ਲਈ ਪੰਜਾਬ ਕਨਾਲ ਐਂਡ ਡਰੇਨੇਜ ਐਕਟ-2023 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਐਕਟ ਦਾ ਮੁੱਖ ਉਦੇਸ਼ ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਸਿੰਚਾਈ ਦੇ ਮੰਤਵ ਲਈ, ਰੱਖ-ਰਖਾਅ, ਮੁਰੰਮਤ ਤੇ ਨਹਿਰਾਂ, ਡਰੇਨੇਜ ਅਤੇ ਕੁਦਰਤੀ ਜਲ ਮਾਰਗਾਂ ਦੀ ਸਮੇਂ ਸਿਰ ਸਫਾਈ ਲਈ ਨਹਿਰੀ ਪਾਣੀ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਪੱਖ ਤੇ ਪਾਰਦਰਸ਼ੀ ਵਿਧੀ ਤਿਆਰ ਕਰਨਾ ਹੈ।

ਮੌਜੂਦਾ ਸਮੇਂ ਸੂਬੇ ਵਿਚ ਸਿੰਚਾਈ, ਨੇਵੀਗੇਸ਼ਨ ਅਤੇ ਸੇਮ ਨਾਲਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਨਾਰਥ ਇੰਡੀਆ ਕਨਾਲ ਐਂਡ ਡਰੇਨੇਜ ਐਕਟ-1873 ਦੇ ਤਹਿਤ ਕੰਟਰੋਲ ਕੀਤਾ ਜਾਂਦਾ ਹੈ ਜਿਸ ਨੂੰ ਬਰਤਾਨਵੀ ਹਕੂਮਤ ਦੌਰਾਨ ਭਾਰਤ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੀ। ਸਮੇਂ ਦੇ ਬੀਤਣ ਅਤੇ ਸੂਬੇ ਦੇ ਪੁਨਰਗਠਨ ਨਾਲ ਉਕਤ ਐਕਟ ਵਿਚ ਸ਼ਾਮਲ ਉਪਬੰਧਾਂ ਦੀ ਗਿਣਤੀ ਖਤਮ ਹੋ ਗਈ ਹੈ। ਪੰਜਾਬ ਨੇ ਉਪਰੋਕਤ ਗਤੀਵਿਧੀਆਂ ਦੇ ਪ੍ਰਬੰਧਨ ਅਤੇ ਨਿਯੰਤਰਨ ਲਈ ਕੋਈ ਵੱਖਰਾ ਕਾਨੂੰਨ ਨਹੀਂ ਬਣਾਇਆ ਸੀ।

Exit mobile version