Punjab Educational Tribunal

ਪੰਜਾਬ ਕੈਬਨਿਟ ਵੱਲੋਂ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਨੂੰ ਵੱਧ ਅਖ਼ਤਿਆਰ ਦੇਣ ਨੂੰ ਹਰੀ ਝੰਡੀ

ਚੰਡੀਗੜ੍ਹ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਪੰਜਾਬ ਕਈ ਅਹਿਮ ਫੈਸਲੇ ਲਏ ਹਨ | ਪੰਜਾਬ ਕੈਬਨਿਟ ਨੇ ਪੰਜਾਬ ਐਫਲੀਏਟਿਡ ਕਾਲਜਿਜ਼ (ਸਿਕਿਉਰਿਟੀ ਆਫ਼ ਸਰਵਿਸ ਆਫ਼ ਇੰਪਲਾਈਜ਼), ਐਕਟ 1974 ਵਿੱਚ ਸੋਧ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ (Punjab Educational Tribunal) ਨੂੰ ਆਪਣੇ ਫੈਸਲੇ ਲਾਗੂ ਕਰਵਾਉਣ ਲਈ ਵੱਧ ਅਖ਼ਤਿਆਰ ਮਿਲਣਗੇ। ਇਸ ਤੋਂ ਇਲਾਵਾ ਟ੍ਰਿਬਿਊਨਲ ਦਾ ਕੋਰਮ ਪ੍ਰਭਾਸ਼ਿਤ ਹੋਵੇਗਾ ਅਤੇ ਟ੍ਰਿਬਿਊਨਲ ਵੱਲੋਂ ਕੇਸਾਂ ਦੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਬੇੜੇ ਲਈ ਬੈਂਚਾਂ ਦੇ ਗਠਨ ਕਰਨ ਦੀ ਇਜਾਜ਼ਤ ਹੋਵੇਗੀ।

Scroll to Top