Site icon TheUnmute.com

ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਹ ਪੱਧਰਾ ਕੀਤਾ

ਪੰਜਾਬ ਕੈਬਨਿਟ ਨੇ ਚੋਟੀ
ਚੰਡੀਗੜ੍ਹ, 26 ਅਗਸਤ 2021 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਲ ਹੀ ਵਿੱਚ ਹੋਈਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨ ਕਰਨ ਮੌਕੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਲਈ ਰੋਜ਼ਗਾਰ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਰਾਹ ਪੱਧਰਾ ਕਰਦਿਆਂ ਵੀਰਵਾਰ ਨੂੰ ਨਿਯਮਾਂ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ।
ਇਹ ਵੀ ਪੜੋ :ਹੁਨਰ ਤੇ ਰੋਜ਼ਗਾਰ ਯੋਗਤਾ ਵਧਾ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਵਿੱਚ ਮੱਦਦ ਲਈ ਪੰਜਾਬ ‘ਮੇਰਾ ਕੰਮ ਮੇਰਾ ਮਾਣ’ ਸਕੀਮ ਸ਼ੁਰੂ ਕਰੇਗਾ
ਪੰਜਾਬ ਖਿਡਾਰੀ ਭਰਤੀ ਨਿਯਮ, 1988 ਦੇ ਨਿਯਮ 3 ਵਿੱਚ ਸੋਧ ਕਰਦਿਆਂ ਇਸ ਵਿੱਚ ਨਿਯਮ 3 ਏ ਸ਼ਾਮਲ ਕਰਨ ਨਾਲ ਓਲੰਪਿਕ ਖੇਡਾਂ, ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਦੇ ਨਾਲ ਵਿਸ਼ਵ ਕੱਪ ਟੂਰਨਾਮੈਂਟਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਖੇਡ ਕੋਟੇ ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤੇ ਜਾਣਗੇ।
ਇਹ ਵੀ ਪੜੋ :ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ 1500 ਕਰੋੜ ਰੁਪਏ ਦਾ ਹੋਰ ਤੋਹਫ਼ਾ ਐਲਾਨਿਆ
ਸਰਕਾਰੀ ਬੁਲਾਰੇ ਅਨੁਸਾਰ ਨਵੇਂ ਨਿਯਮ ਨੂੰ ਸ਼ਾਮਲ ਕਰਨ ਨਾਲ ਓਲੰਪਿਕ ਖੇਡਾਂ, ਚਾਰ ਸਾਲਾਂ ਬਾਅਦ ਹੋਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿਸ਼ਵ ਕੱਪ/ਚੈਂਪੀਅਨਸ਼ਿਪਾਂ (ਫੀਫਾ ਵਿਸ਼ਵ ਕੱਪ ਫੁਟਬਾਲ, ਆਈ.ਏ.ਏ.ਐਫ. ਵਿਸ਼ਵ ਕੱਪ ਅਥਲੈਟਿਕਸ, ਫੀਬਾ ਬਾਸਕਟਬਾਲ ਵਿਸ਼ਵ ਕੱਪ, ਵਾਲੀਬਾਲ ਵਿਸ਼ਵ ਕੱਪ ਤੇ ਹਾਕੀ ਵਿਸ਼ਵ ਕੱਪ), ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਟੇਟ ਸਿਵਲ ਸਰਵਿਸਜ਼ ਅਤੇ ਸੂਬੇ ਦੇ ਮਾਮਲਿਆਂ ਨਾਲ ਸਬੰਧਤ ਅਸਾਮੀਆਂ ਵਿਰੁੱਧ ਨਿਯੁਕਤੀਆਂ ਦਿੱਤੀਆਂ ਜਾਣਗੀਆਂ।
ਇਹ ਵੀ ਪੜੋ :ਪੰਜਾਬ ਕੈਬਨਿਟ ਨੇ ਮ੍ਰਿਤਕ ਸੰਘਰਸ਼ੀ ਕਿਸਾਨਾਂ ਤੇ ਖੇਤ ਮਜਦੂਰਾਂ ਦੇ 104 ਵਾਰਸਾਂ ਨੂੰ ਨੌਕਰੀਆਂ ਦੇਣ ਲਈ ਦਿੱਤੀ ਪ੍ਰਵਾਨਗੀ
ਕੈਬਨਿਟ ਨੇ ਹੋਰ ਵਰਗਾਂ ਦੇ ਖਿਡਾਰੀਆਂ ਨੂੰ ਸ਼ਾਮਲ ਕਰਨ ਲਈ ਮੁੱਖ ਮੰਤਰੀ ਨੂੰ ਨੀਤੀ ਵਿੱਚ ਕੋਈ ਵੀ ਤਬਦੀਲੀ ਕਰਨ ਲਈ ਅਧਿਕਾਰਤ ਕੀਤਾ। ਇਸ ਫੈਸਲੇ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵਿੱਚ ਕਰੀਅਰ ਬਣਾਉਣ ਲਈ ਉਤਸ਼ਾਹਤ ਕਰਨਾ ਹੈ।
Exit mobile version