ਚੰਡੀਗੜ੍ਹ 21 ਅਕਤੂਬਰ 2022: ਪੰਜਾਬ ਕਾਂਗਰਸ (Punjab Congress) ਵੱਲੋਂ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅੱਜ ਖਟਕੜ ਕਲਾਂ (Khatkar Kalan) ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯਾਦਗਾਰ ਦੇ ਸਾਹਮਣੇ ਧਰਨਾ ਦਿੱਤਾ ਜਾ ਰਿਹਾ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਉਪ ਮੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਕਾਂਗਰਸੀ ਆਗੂ ਸ਼ਾਮਲ ਹੋਏ ਹਨ ।
ਇਸ ਦੌਰਾਨ ਕਾਂਗਰਸ ਆਗੂਆਂ ਦੀ ਮੰਗ ਹੈ ਕਿ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ਵਿੱਚੋਂ ਤੁਰੰਤ ਬਰਖਾਸ਼ਤ ਕੀਤਾ ਜਾਵੇ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਸੁਤੰਤਰ ਜਾਂਚ ਦੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਅਸੀ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਦੁਆਰਾ ਆਪਣੇ ਭ੍ਰਿਸ਼ਟ ਨੇਤਾਵਾਂ ਨੂੰ ਬਚਾਉਣ ਲਈ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਦੀ ਵਰਤੋਂ ਦਾ ਸਖ਼ਤ ਵਿਰੋਧ ਕਰਦੇ ਹਾਂ।