accident

ਪੰਜਾਬ ਸਰਕਾਰ ਵਲੋਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਛੁੱਟੀ ਦਾ ਐਲਾਨ

ਚੰਡੀਗੜ੍ਹ, 28 ਅਪ੍ਰੈਲ 2023: ਪੰਜਾਬ ਸਰਕਾਰ ਨੇ 1 ਮਈ ਨੂੰ ਮਜ਼ਦੂਰ ਦਿਵਸ (Labour Day) ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਮਜ਼ਦੂਰਾਂ ਪ੍ਰਤੀ ਵਚਨਬੱਧ ਹੈ |ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਬੇਮੌਸਮੀ ਬਰਸਾਤ, ਗੜੇਮਾਰੀ ਕਾਰਨ ਫਸਲਾਂ ਦਾ ਨੁਕਸਾਨ ਹੁੰਦਾ ਹੈ ਤਾਂ ਕਿਸਾਨਾਂ ਦੇ ਨਾਲ-ਨਾਲ ਖੇਤਾਂ ਵਿੱਚ ਕੰਮ ਕਰਨ ਵਾਲੇ ਦਿਹਾੜੀਦਾਰਾਂ ਮਜ਼ਦੂਰਾਂ ਦੀ ਦਿਹਾੜੀ ਮਰ ਜਾਂਦੀ ਹੈ | 1 ਮਈ ਤੋਂ ਪੰਜਾਬ ਸਰਕਾਰ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ।

ਹੁਣ ਜੇਕਰ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ ਉਸ ਖੇਤ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ। ਵੱਧ ਤੋਂ ਵੱਧ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਕੰਮ ਸ਼ੁਰੂ ਕੀਤਾ ਜਾਵੇਗਾ। ਮਜ਼ਦੂਰਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ।

Scroll to Top